ਨਵੀਂ ਦਿੱਲੀ — ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ 508 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੀ ਵੱਲੋਂ ਅੰਕੜਿਆਂ ਮੁਤਾਬਕ 'ਨਵੇਂ ਮਾਮਲੇ ਦੇ ਨਾਲ ਹੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 4789 ਹੋ ਗਈ ਹੈ। ਇਨ੍ਹਾਂ 'ਚ 4312 ਐਕਟਿਵ ਮਾਮਲੇ ਹਨ। 353 ਲੋਕਾਂ ਨੂੰ ਰਿਕਵਰ ਕਰ ਲਿਆ ਗਿਆ ਹੈ। ਉਥੇ ਹੀ 13 ਲੋਕਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 124 ਹੋ ਗਈ ਹੈ।'

ਕੋਵਿਡ-19 ਕੇਅਰ ਸੈਂਟਰ ਬਣਾਏ ਜਾਣਗੇ
ਇਸ ਤੋਂ ਪਹਿਲਾਂ ਸਿਹਤ ਮੰਤਰਾਲਾ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਵਾਇਰਸ ਦੇ ਮਾਮਲਿਆਂ ਅਤੇ ਮ੍ਰਿਤਕਾਂ ਦੀ ਗਿਣਤੀ 'ਚ ਸੋਮਵਾਰ ਦੀ ਤੁਲਨਾ 'ਚ ਮੰਗਲਵਾਰ ਨੂੰ ਕਮੀ ਆਉਣ 'ਤੇ ਸੰਤੋਸ਼ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਮੰਤਰਾਲਾ ਨੇ ਪੀੜਤ ਮਰੀਜ਼ਾਂ ਨੂੰ ਬੀਮਾਰੀ ਦੀ ਗੰਭੀਰਤਾ ਦੇ ਅਨੁਰੂਪ ਇਲਾਜ਼ ਮੁਹੱਈਆ ਕਰਵਾਉਣ ਲਈ ਮੈਡੀਕਲ ਸੁਵਿਧਾਵਾਂ ਨੂੰ ਤਿੰਨ ਸ਼੍ਰੇਣੀਆਂ 'ਚ ਵੰਡ ਕੇ ਇਲਾਜ਼ ਦੀ ਵਿਵਸਥਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਾਇਰਸ ਦੇ ਸ਼ੁਰੂਆਤੀ ਦੌਰ ਵਾਲੇ ਅਜਿਹੇ ਮਰੀਜ਼ ਜਿਨ੍ਹਾਂ ਦੀ ਹਾਲਤ ਗੰਭੀਰ ਨਹੀਂ ਹੈ, ਉਨ੍ਹਾਂ ਲਈ 'ਕੋਵਿਡ-19' ਕੇਅਰ ਸੈਂਟਰ ਬਣਾਏ ਜਾਣਗੇ। ਇਨ੍ਹਾਂ 'ਚ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਵੀ ਰੱਖਿਆ ਜਾਵੇਗਾ।
ਦੱਖਣੀ ਕਸ਼ਮੀਰ 'ਚ ਅੱਤਵਾਦੀ ਹਮਲਾ, CRPF ਦਾ ਇਕ ਜਵਾਨ ਸ਼ਹੀਦ
NEXT STORY