ਨੈਸ਼ਨਲ ਡੈਸਕ-ਮਹਾਰਾਸ਼ਟਰ 'ਚ ਕੋਰੋਨਾ ਨੇ ਇਕ ਵਾਰ ਫਿਰ ਤੋਂ ਰਫਤਾਰ ਫੜ੍ਹ ਲਈ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਕਰੀਬ 8067 ਨਵੇਂ ਮਾਮਲੇ ਸਾਹਮਣੇ ਆਏ ਹਨ। ਇੰਨੀ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਆਉਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਦੀ ਚਿੰਤਾ ਵੀ ਵਧ ਗਈ ਹੈ। ਇਸ ਦੌਰਾਨ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ 4 ਮਰੀਜ਼ ਵੀ ਸਾਹਮਣੇ ਆਏ ਹਨ। ਅੱਜ ਕੁੱਲ 8 ਲੋਕਾਂ ਨੇ ਵਾਇਰਸ ਕਾਰਨ ਆਪਣੀ ਜਾਨ ਗੁਆਈ ਹੈ।
ਇਹ ਵੀ ਪੜ੍ਹੋ : ਪਾਕਿ ਨੇ 2021 'ਚ 7 ਕਰੋੜ ਲੋਕਾਂ ਨੂੰ ਟੀਕਾ ਲਾਉਣ ਦਾ ਟੀਚਾ ਕੀਤਾ ਹਾਸਲ : ਮੰਤਰੀ
ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਸੂਬੇ 'ਚ ਕੁੱਲ 1,766 ਮਰੀਜ਼ ਕੋਰੋਨਾ ਤੋਂ ਮੁਕਤ ਹੋ ਚੁੱਕੇ ਹਨ। ਉਥੇ, ਸੂਬੇ 'ਚ ਇਸ ਸਾਲ ਕੁੱਲ 24,509 ਐਕਟੀਵ ਕੇਸ ਹਨ। ਅਜੇ ਤੱਕ ਕੋਰੋਨਾ ਨਾਲ ਕੁੱਲ 65,09,096 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਥੇ, ਓਮੀਕ੍ਰੋਨ ਦੀ ਗੱਲ ਕਰੀਏ ਤਾਂ ਦੇਸ਼ 'ਚ ਸਭ ਤੋਂ ਜ਼ਿਆਦਾ ਮਾਮਲਿਆਂ 'ਚ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਹਨ। ਇਥੇ ਕਰੀਬ 450 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਥੇ, ਦਿੱਲੀ ਦੂਜੇ ਨੰਬਰ 'ਤੇ ਹੈ। ਦੇਸ਼ 'ਚ ਓਮੀਕ੍ਰੋਨ ਦੇ ਕੁੱਲ 1300 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : ਆਸਟ੍ਰੇਲੀਆ ਨੇ ਆਤਿਸ਼ਬਾਜ਼ੀ ਤੇ ਜਸ਼ਨਾਂ ਨਾਲ ਕੀਤਾ ਨਵੇਂ ਸਾਲ ਦਾ ਸਵਾਗਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਨਵੇਂ ਸਾਲ ਦੇ ਜਸ਼ਨ ਤੋਂ ਪਹਿਲਾਂ 'ਮਸੂਰੀ ਫੁੱਲ' ਹੈ, ਲੋਕਾਂ ਦੇ ਸ਼ਹਿਰ 'ਚ ਪ੍ਰਵੇਸ਼ 'ਤੇ ਲੱਗੀ ਰੋਕ
NEXT STORY