ਨੈਸ਼ਨਲ ਡੈਸਕ-ਮਹਾਰਾਸ਼ਟਰ 'ਚ ਐਤਵਾਰ ਨੂੰ 9,666 ਹੋਰ ਮਰੀਜ਼ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ, ਜਿਸ ਨਾਲ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ 78,03,700 'ਤੇ ਪਹੁੰਚ ਗਈ ਜਦਕਿ 66 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 1,43,074 'ਤੇ ਪਹੁੰਚ ਗਈ ਹੈ। ਸਿਹਤ ਵਿਭਾਗ ਨੇ ਕਿਹਾ ਕਿ ਇਕ ਦਿਨ 'ਚ ਕੁੱਲ 25,175 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਜਿਸ ਨਾਲ ਇਸ ਬੀਮਾਰੀ ਤੋਂ ਉਭਰਨ ਵਾਲੇ ਲੋਕਾਂ ਦੀ ਗਿਣਤੀ 75,38,611 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਜਾਬ 'ਚ ਨਸ਼ਾ ਮਾਫੀਆ ਦਾ ਭੋਗ ਪਾ ਦੇਵੇਗੀ : ਹਰਸਿਮਰਤ ਬਾਦਲ
ਸੂਬੇ 'ਚ ਹੁਣ 1,18,076 ਮਰੀਜ਼ ਕੋਵਿਡ ਦੇ ਇਲਾਜਅਧੀਨ ਹਨ। ਸੂਬੇ 'ਚ ਐਤਵਾਰ ਨੂੰ ਇਨਫੈਕਸ਼ਨ ਦੇ ਓਮੀਕ੍ਰੋਨ ਵੇਰੀਐਂਟ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਹੈ। ਅਜੇ ਤੱਕ ਇਸ ਵੇਰੀਐਂਟਨਾਲ 3,334 ਮਰੀਜ਼ ਇਨਫੈਕਟਿਡ ਪਾਏ ਗਏ ਹਨ। ਮੁੰਬਈ 'ਚ ਇਨਫੈਕਸ਼ਨ ਦੇ 536 ਨਵੇਂ ਮਾਮਲੇ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 10,50,455 'ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀ ਗਿਣਤੀ 16,661 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ :ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਭਾਜਪਾ ਆਗੂ RP ਸਿੰਘ ਦਾ ਨਵਜੋਤ ਸਿੱਧੂ ’ਤੇ ਵੱਡਾ ਤੰਜ਼, ਕਿਹਾ-ਹੁਣ ਠੋਕੋ ਤਾਲੀ
NEXT STORY