ਨਵੀਂ ਦਿੱਲੀ- ਸਿੰਗਾਪੁਰ ਅਤੇ ਹਾਂਗਕਾਂਗ 'ਚ ਕੋਵਿਡ ਇਨਫੈਕਸ਼ਨ ਦੇ ਮਾਮਲਿਆਂ 'ਚ ਵਾਧੇ ਤੋਂ ਬਾਅਦ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੇਸ਼ 'ਚ ਪੂਰੀ ਸਾਵਧਾਨੀ ਵਰਤ ਰਿਹਾ ਹੈ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਕੋਵਿਡ ਇਨਫੈਕਸ਼ਨ ਮਾਮਲਿਆਂ ਦੀ ਜਾਣਕਾਰੀ ਰੱਖਣ ਵਾਲੇ ਮੰਤਰਾਲੇ ਦੇ ਉੱਚ ਪੱਧਰੀ ਸੂਤਰਾਂ ਨੇ ਮੰਗਲਵਾਰ ਨੂੰ ਇੱਥੇ ਕਿਹਾ ਕਿ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਰਕਾਰ ਸਾਵਧਾਨ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ 'ਚ ਚਿੰਤਾ ਕਰਨ ਵਾਲੀ ਕੋਈ ਗੱਲ ਨਹੀਂ ਹੈ। ਸੂਤਰਾਂ ਅਨੁਸਾਰ, ਹਾਂਗਕਾਂਗ ਅਤੇ ਸਿੰਗਾਪੁਰ 'ਚ ਹੋਏ ਵਿਕਾਸ ਦੇ ਮੱਦੇਨਜ਼ਰ, ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਦੀ ਪ੍ਰਧਾਨਗੀ ਹੇਠ ਇਕ ਸਮੀਖਿਆ ਮੀਟਿੰਗ ਬੁਲਾਈ ਗਈ ਸੀ, ਜਿਸ 'ਚ ਰਾਸ਼ਟਰੀ ਰੋਗ ਨਿਯੰਤਰਣ ਕੇਂਦਰ, ਐਮਰਜੈਂਸੀ ਮੈਡੀਕਲ ਰਾਹਤ ਵਿਭਾਗ, ਆਫ਼ਤ ਪ੍ਰਬੰਧਨ ਸੈੱਲ, ਭਾਰਤੀ ਮੈਡੀਕਲ ਖੋਜ ਪ੍ਰੀਸ਼ਦ ਅਤੇ ਕੇਂਦਰ ਸਰਕਾਰ ਦੇ ਹਸਪਤਾਲਾਂ ਦੇ ਮਾਹਰ ਸ਼ਾਮਲ ਸਨ।
ਇਹ ਵੀ ਪੜ੍ਹੋ : ਸਕੂਲਾਂ 'ਚ ਹੋ ਗਈਆਂ ਛੁੱਟੀਆਂ ! ਅੱਗ ਵਰ੍ਹਾਊ ਗਰਮੀ ਦੌਰਾਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਮੀਟਿੰਗ 'ਚ ਕਿਹਾ ਗਿਆ ਹੈ ਕਿ ਭਾਰਤ 'ਚ ਮੌਜੂਦਾ ਸਮੇਂ ਕੋਰੋਨਾ ਸਥਿਤੀ ਕੰਟਰੋਲ 'ਚ ਹੈ। ਅੰਕੜਿਆਂ ਅਨੁਸਾਰ 19 ਮਈ 2025 ਤੱਕ ਭਾਰਤ 'ਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ 257 ਹੈ, ਜੋ ਦੇਸ਼ ਦੀ ਵੱਡੀ ਆਬਾਦੀ ਨੂੰ ਦੇਖਦੇ ਹੋਏ ਬਹੁਤ ਘੱਟ ਅੰਕੜਾ ਹੈ। ਇਨ੍ਹਾਂ 'ਚੋਂ ਲਗਭਗ ਸਾਰੇ ਮਾਮਲੇ ਹਲਕੇ ਹਨ ਅਤੇ ਹਸਪਤਾਲ 'ਚ ਦਾਖ਼ਲ ਹੋਣ ਦੀ ਲੋੜ ਨਹੀਂ ਹੈ। ਦੇਸ਼ 'ਚ ਕੋਰੋਨਾ ਸਮੇਤ ਸਾਹ ਸੰਬੰਧੀ ਵਾਇਰਲ ਬੀਮਾਰੀਆਂ ਦੀ ਨਿਗਰਾਨੀ ਲਈ ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ (ਆਈਡੀਐੱਸਪੀ) ਅਤੇ ਆਈਸੀਐੱਮਆਰ ਦੇ ਮਾਧਿਅਮ ਨਾਲ ਇਕ ਮਜ਼ਬੂਤ ਪ੍ਰਣਾਲੀ ਵੀ ਮੌਜੂਦ ਹੈ। ਸੂਤਰਾਂ ਨੇ ਕਿਹਾ ਕਿ ਸਰਕਾਰ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ ਅਤੇ ਚੌਕਸ ਤੇ ਸਰਗਰਮ ਬਣੀ ਹੋਈ ਹੈ। ਜਨਤਕ ਸਿਹਤ ਦੀ ਸੁਰੱਖਿਆ ਲਈ ਉੱਚਿਤ ਉਪਾਅ ਕੀਤੇ ਜਾਣ ਯਕੀਨੀ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਮੀਡੀਆ ਰਿਪੋਰਟਾਂ 'ਚ ਪਿਛਲੇ ਕੁਝ ਹਫ਼ਤਿਆਂ 'ਚ ਸਿੰਗਾਪੁਰ ਅਤੇ ਹਾਂਗਕਾਂਗ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਉਪਲਬਧ ਸ਼ੁਰੂਆਤੀ ਜਾਣਕਾਰੀ ਅਨੁਸਾਰ, ਮਾਮਲੇ ਜ਼ਿਆਦਾਤਰ ਹਲਕੇ ਹਨ, ਅਸਾਧਾਰਨ ਗੰਭੀਰਤਾ ਜਾਂ ਮੌਤ ਦਰ ਨਾਲ ਜੁੜੇ ਨਹੀਂ ਹੈ। ਦੱਸਣਯੋਗ ਹੈ ਕਿ ਸਿੰਗਾਪੁਰ ਅਤੇ ਹਾਂਗਕਾਂਗ 'ਚ ਪਿਛਲੇ ਹਫ਼ਤਿਆਂ 'ਚ ਤੇਜ਼ੀ ਨਾਲ ਵਾਧਾ ਦੇਖਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਂਗਲੁਰੂ: ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਹੁਣ ਤੱਕ 5 ਲੋਕਾਂ ਦੀ ਮੌਤ
NEXT STORY