ਨਵੀਂ ਦਿੱਲੀ — ਭਾਰਤ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪਿਛਲੇ 24 ਘੰਟੇ ਦੌਰਾਨ ਕੋਰੋਨਾ ਦੇ 896 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 896 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 6791 ਪਹੁੰਚ ਗਈ ਹੈ। ਉਥੇ ਹੀ 37 ਲੋਕਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ 200 ਪਾਰ ਪਹੁੰਚ ਗਈ ਹੈ। ਇਸ ਤੋਂ ਇਲਾਵਾ 516 ਡਿਸਚਾਰਜ ਕੀਤੇ ਜਾ ਚੁੱਕੇ ਹਨ। ਸਿਹਤ ਮੰਤਰਾਲਾ ਨੇ ਦੱਸਿਆ ਕਿ ਪਿਛਲੇ 48 ਘੰਟਿਆਂ 'ਚ ਦੇਸ਼ਭਰ 'ਚ 1487 ਨਵੇਂ ਮਾਮਲੇ ਆਏ ਹਨ।
WHO ਨੇ ਮੰਨੀ ਗਲਤੀ, ਭਾਰਤ ਵਿਚ ਅਜੇ ਨਹੀਂ ਹੈ ਕਮਿਊਨਿਟੀ ਟਰਾਂਸਿਮਸ਼ਨ ਫੈਲਣ ਦਾ ਖਤਰਾ
NEXT STORY