ਨਵੀਂ ਦਿੱਲੀ : ਬੁੱਧਵਾਰ ਨੂੰ ਦਿੱਲੀ 'ਚ ਕੋਰੋਨਾ ਦੇ 945 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 6 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਪਾਜ਼ੇਟਿਵਿਟੀ ਦਰ 5.55 ਫ਼ੀਸਦੀ ਦਰਜ ਕੀਤੀ ਗਈ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਤੋਂ ਮਿਲੀ ਹੈ।
ਆਪਣੇ ਤਾਜ਼ਾ ਬੁਲੇਟਿਨ 'ਚ ਵਿਭਾਗ ਨੇ ਕਿਹਾ ਕਿ ਪਿਛਲੇ ਦਿਨ 17,024 ਲੋਕਾਂ ਦੀ ਕੀਤੀ ਗਈ ਜਾਂਚ ਤੋਂ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਦਿੱਲੀ ਵਿੱਚ ਪਾਜ਼ੇਟਿਵ ਮਰੀਜ਼ਾ ਦੀ ਕੁਲ ਗਿਣਤੀ 19,96,352 ਹੋ ਗਈ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 26,442 ਹੋ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ 959 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ। ਇਸ ਤੋਂ ਇਲਾਵਾ 9 ਸੰਕਰਮਿਤਾਂ ਦੀ ਮੌਤ ਹੋ ਗਈ ਸੀ।
ਜੰਮੂ-ਕਸ਼ਮੀਰ 'ਚ ਭੂਚਾਲ ਦੇ ਲੱਗੇ ਝਟਕੇ, ਰਿਕਟਰ ਪੈਮਾਨੇ 'ਤੇ 4.1 ਰਹੀ ਤੀਬਰਤਾ
NEXT STORY