ਮੁੰਬਈ-ਮਹਾਰਾਸ਼ਟਰ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ।ਮਿਲੀ ਜਾਣਕਾਰੀ ਮੁਤਾਬਕ ਕੋਰੋਨਾਵਾਇਰਸ ਦੇ 121 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ 'ਚ ਇਸ ਤੋਂ ਇਨਫੈਕਟਡ ਲੋਕਾਂ ਦੀ ਗਿਣਤੀ ਅੱਜ ਭਾਵ ਮੰਗਲਵਾਰ ਨੂੰ 2455 ਤੱਕ ਪਹੁੰਚ ਗਈ ਹੈ। ਸਿਹਤ ਅਧਿਕਾਰੀ ਨੇ ਦੱਸਿਆ ਹੈ ਕਿ ਜੋ 121 ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚੋਂ 92 ਮੁੰਬਈ ਅਤੇ 12 ਨਵੀਂ ਮੁੰਬਈ, 10 ਠਾਣੇ, 5 ਵਸਈ-ਵਿਰਾਰ (ਪਾਲਘਰ ਜ਼ਿਲਾ) ਅਤੇ ਇਕ ਰਾਏਗੜ੍ਹ ਦਾ ਹੈ। ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 160 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਦੇਸ਼ਭਰ 'ਚ ਕੋਰੋਨਾਵਾਇਰਸ ਨਾਲ ਇਨਫੈਕਟਡ ਮੌਤਾਂ ਦੀ ਗਿਣਤੀ ਵੱਧ ਕੇ ਅੱਜ 339 ਤੱਕ ਪਹੁੰਚ ਗਈ ਹੈ ਜਦਕਿ ਇਨਫੈਕਟਡ ਲੋਕਾਂ ਦੀ ਕੁੱਲ ਗਿਣਤੀ 10,363 ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਇਨਫੈਕਟਡਾਂ 'ਚ ਘੱਟ ਤੋਂ ਘੱਟ 1035 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਅਤੇ 8988 ਲੋਕਾਂ ਦਾ ਹੁਣ ਵੀ ਇਲਾਜ ਜਾਰੀ ਹੈ, ਜਿਨ੍ਹਾਂ 'ਚ 72 ਵਿਦੇਸ਼ੀ ਨਾਗਰਿਕ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਵ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਰੋਕਥਾਮ ਲਈ ਦੇਸ਼ 'ਚ ਲਾਗੂ ਲਾਕਡਾਊਨ ਵਧਾ ਦਿੱਤਾ ਹੈ। ਹੁਣ 21 ਦਿਨਾਂ ਦੇ ਲਾਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਹੈ।
ਭਾਰਤ 'ਚ ਲਾਕਡਾਊਨ ਦੀ ਮਿਆਦ ਵਧਾਉਣ ਦੇ PM ਮੋਦੀ ਦੇ ਫੈਸਲੇ ਦੀ WHO ਨੇ ਕੀਤੀ ਸ਼ਲਾਘਾ
NEXT STORY