ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਵਿੱਚ ਕੋਰੋਨਾ ਇਨਫੈਕਸ਼ਨ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਕਰਫਿਊ ਨੂੰ 31 ਮਈ ਤੱਕ ਵਧਾ ਦਿੱਤਾ ਹੈ। ਜੰਮੂ-ਕਸ਼ਮੀਰ ਦੇ 20 ਜ਼ਿਲ੍ਹਿਆਂ ਵਿੱਚ ਜ਼ਰੂਰੀ ਸਾਮਨਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ 'ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਕਰੇਗਾ ਕਿ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਨਾ ਹੋਣ।
ਤੁਹਾਨੂੰ ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਪਿਛਲੇ 24 ਘੰਟਿਆਂ ਵਿੱਚ 3,408 ਨੇ ਮਾਮਲੇ ਸਾਹਮਣੇ ਆਏ ਹਨ ਅਤੇ 48 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ, 4,117 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਜੰਮੂ-ਕਸ਼ਮੀਰ ਵਿੱਚ 49,136 ਐਕਟਿਵ ਮਾਮਲੇ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਹੁਣ ਤੱਕ 3,513 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੇਂਦਰ ਵੱਲੋਂ ਨਵੀਂ ਸਿੱਖਿਆ ਨੀਤੀ ਨੂੰ ਹਰੀ ਝੰਡੀ, 34 ਸਾਲ ਬਾਅਦ ਹੋਇਆ ਬਦਲਾਅ
NEXT STORY