ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਭਾਵ ਸ਼ੁੱਕਰਵਾਰ ਸਵੇਰਸਾਰ ਦੇਸ਼ ਨੂੰ ਇਕ ਵੀਡੀਓ ਸੁਨੇਹਾ ਦੇਣਗੇ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੱਤੀ ਹੈ। ਪੀ.ਐੱਮ ਮੋਦੀ ਨੇ ਟਵੀਟ 'ਚ ਲਿਖਿਆ ਹੈ ਕਿ ਕੱਲ ਸਵੇਰੇ 9 ਵਜੇ ਦੇਸ਼ ਵਾਸੀਆਂ ਦੇ ਨਾਲ ਵੀਡੀਓ ਸੁਨੇਹਾ ਸਾਂਝਾ ਕਰਾਂਗਾ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਮਾਰਚ ਨੂੰ ਦੇਸ਼ 'ਚ 'ਕੋਰੋਨਾ ਦੀ ਚੇਨ' ਨੂੰ ਤੋੜਨ ਲਈ ਲਾਕਡਾਊਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ 'ਚ ਲਾਕਡਾਊਨ ਲਾਗੂ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਅੱਜ ਭਾਵ ਵੀਰਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੀਤੇ ਗਏ ਉਪਾਆਂ 'ਤੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ, PM ਮੋਦੀ ਦਾ ਸਾਰੇ ਮੰਤਰੀਆਂ ਨੂੰ ਭਰੋਸਾ- 'ਮਿਲ ਕੇ ਲੜਾਂਗੇ ਲੜਾਈ'
ਪੇਕੇ ਤੋਂ ਪਰਤੀ ਪਤਨੀ, ਕੋਰੋਨਾ ਤੋਂ ਡਰੇ ਪਤੀ ਨੇ ਘਰ 'ਚ ਰੱਖਣ ਤੋਂ ਕੀਤਾ ਇਨਕਾਰ
NEXT STORY