ਸ਼ਿਮਲਾ— ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਪਰਿਵਾਰ ਸਮੇਤ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ਾਂਤਾ ਕੁਮਾਰ ਤੋਂ ਇਲਾਵਾ ਉਨ੍ਹਾਂ ਦੀ ਪਤਨੀ, ਪੁੱਤਰ, ਨੂੰਹ, ਪੋਤੀ ਅਤੇ ਨਿੱਜੀ ਸਹਾਇਕ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਸਾਬਕਾ ਮੁੱਖ ਮੰਤਰੀ ਨੂੰ ਅੱਜ ਸਵੇਰੇ ਟਾਂਡਾ ਮੈਡੀਕਲ ਕਾਲਜ ’ਚ ਦਾਖ਼ਲ ਕਰਵਾਇਆ ਗਿਆ।
ਦੱਸ ਦੇਈਏ ਕਿ ਸ਼ਾਂਤਾ ਕੁਮਾਰ ਦੀ ਪਤਨੀ ਸ਼ੈਲਜਾ ਨੂੰ ਵੀ ਸ਼ੁੱਕਰਵਾਰ ਨੂੰ ਇਸੇ ਹਸਪਤਾਲ ਦੇ ਕੋਵਿਡ ਵਾਰਡ ’ਚ ਦਾਖ਼ਲ ਕਰਵਾਇਆ ਗਿਆ ਸੀ। ਦੋਹਾਂ ਦੀ ਸਿਹਤ ਠੀਕ ਹੈ ਅਤੇ ਉਹ ਆਮ ਤਰ੍ਹਾਂ ਵਾਂਗ ਖਾਣ-ਪੀ ਰਹੇ ਹਨਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਪੀੜਤਾਂ ਦੀ ਗਿਣਤੀ 54,058 ਹੋ ਗਈ ਹੈ ਅਤੇ 48,774 ਕੋਰੋਨਾ ਪੀੜਤਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਤੱਕ 902 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।
ਸਬਰੀਮਾਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਬਿਨਾਂ RT-PCR ਮੰਦਰ ’ਚ ਨਹੀਂ ਮਿਲੇਗੀ ਐਂਟਰੀ
NEXT STORY