ਰੀਵਾ - ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਜ਼ਿਲ੍ਹਾ ਅਦਾਲਤ ਦੇ ਜੱਜ ਕਮਲਨਾਥ ਜੈਸਿੰਘਪੁਰੇ ਦੀ ਵੀਰਵਾਰ ਨੂੰ ਕੋਰੋਨਾ ਕਾਰਨ ਮੌਤ ਹੋ ਗਈ। ਜੱਜ ਦੀ ਮੌਤ ਨਾਲ ਰੀਵਾ ਜ਼ਿਲ੍ਹੇ ਵਿੱਚ ਸੋਗ ਹੈ। ਕੁਲੈਕਟਰ ਇਲੈਆਰਾਜਾ ਟੀ ਨੇ ਦੁੱਖ ਜ਼ਾਹਿਰ ਕਰਦੇ ਹੋਏ ਸੋਗ ਪ੍ਰਗਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਉਨ੍ਹਾਂ ਨੂੰ ਸੰਜੇ ਗਾਂਧੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ, ਜਿੱਥੇ ਆਕਸੀਜਨ ਨਾ ਮਿਲਣ ਦੀ ਵਜ੍ਹਾ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਸ਼ਾਸਨ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਨਫੈਕਸ਼ਨ ਹੈ ਕਿ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਨਫੈਕਸ਼ਨ ਨਾਲ ਮੱਧ ਪ੍ਰਦੇਸ਼ ਵਿੱਚ ਮੌਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਜਿਸ ਦੇ ਤਹਿਤ ਹੁਣ ਅੱਜ ਰੀਵਾ ਵਿੱਚ ਵੀ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨਾਲ ਜੱਜ ਦੀ ਮੌਤ ਹੋ ਗਈ। ਦਰਅਸਲ ਅੱਜ ਦੇਰ ਸ਼ਾਮ ਜਿਵੇਂ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਜ਼ਿਲ੍ਹੇ ਵਿੱਚ ਫੈਲੀ ਸਮੁੱਚੇ ਜ਼ਿਲ੍ਹੇ ਦੇ ਲੋਕ ਹੈਰਾਨ ਰਹਿ ਗਏ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
BJP ਆਗੂ ਨੂੰ ਧਮਕੀ, ਜੇਕਰ ਇੱਥੇ ਆਏ ਤਾਂ ਗੋਲੀ ਮਾਰ ਦਿੱਤੀ ਜਾਵੇਗੀ
NEXT STORY