ਸ਼ਿਮਲਾ-ਹਿਮਾਚਲ ਪ੍ਰਦੇਸ਼ 'ਚ ਅੱਜ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੂਬੇ 'ਚ ਪੀੜਤਾਂ ਦੀ ਗਿਣਤੀ 193 ਤੱਕ ਪਹੁੰਚ ਚੁੱਕੀ ਹੈ। ਅਧਿਕਾਰੀਆਂ ਨੇ ਅੱਜ ਭਾਵ ਐਤਵਾਰ ਨੂੰ ਦੱਸਿਆ ਹੈ ਕਿ ਨਵੇਂ ਮਾਮਲਿਆਂ 'ਚੋਂ 3 ਊਨਾ ਤੋਂ 1-1 ਮਾਮਲੇ ਮੰਡੀ, ਕਾਂਗੜਾ, ਹਮੀਰਪੁਰ ਅਤੇ ਸੋਲਨ ਜ਼ਿਲ੍ਹਿਆਂ ਤੋਂ ਸਾਹਮਣੇ ਆਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਇਹ ਸਾਰੇ ਲੋਕ ਹਾਲ ਹੀ ਦੌਰਾਨ ਦੂਜੇ ਸੂਬਿਆਂ ਤੋਂ ਵਾਪਸ ਪਰਤੇ ਹਨ, ਇਨ੍ਹਾਂ 'ਚੋ 4 ਮੁੰਬਈ ਤੋਂ, 2 ਦਿੱਲੀ ਤੋਂ ਅਤੇ ਇਕ ਪੱਛਮੀ ਬੰਗਾਲ ਤੋਂ ਵਾਪਸ ਪਰਤੇ ਹਨ।
ਊਨਾ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਹੈ ਕਿ ਇਕ ਮਹਿਲਾ ਅਤੇ ਉਸ ਦੇ 2 ਬੇਟਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਤਿੰਨੋਂ ਪਿਛਲੇ ਦਿਨੀਂ ਮੁੰਬਈ ਤੋਂ ਵਾਪਸ ਪਰਤੇ ਸੀ। ਮੰਡੀ ਜ਼ਿਲੇ ਦੇ ਇਕ ਅਧਿਕਾਰੀ ਨੇ ਦੱਸਿਆ ਹੈ ਕਿ ਧਰਮਪੁਰ ਦੇ ਸਰਕਾਰਘਾਟ ਤਹਿਸੀਲ 'ਚ 19 ਸਾਲਾਂ ਲੜਕੀ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਹ ਲੜਕੀ ਹਾਲ ਹੀ ਦੌਰਾਨ ਮੁੰਬਈ ਤੋਂ ਪਰਤੀ ਸੀ ਅਤੇ ਇਸ ਦੇ ਮਾਤਾ-ਪਿਤਾ ਦੀ ਰਿਪੋਰਟ ਨੈਗੇਟਿਵ ਆਈ ਹੈ।
ਅਧਿਕਾਰੀਆਂ ਮੁਤਾਬਕ ਸੂਬੇ 'ਚ ਹੁਣ ਤੱਕ 128 ਕੋਰੋਨਾ ਮਰੀਜ਼ਾਂ ਦਾ ਇਲਾਚ ਚੱਲ ਰਿਹਾ ਹੈ ਅਤੇ 61 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ, ਜਦਕਿ 4 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੇਸ਼ ਭਰ 'ਚ ਲਗਾਤਾਰ ਅੱਜ ਵੀ ਕੋਰੋਨਾ ਦੇ 6654 ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 1,31,868 ਤੱਕ ਪਹੁੰਚ ਚੁੱਕੀ ਹੈ ਜਦਕਿ 3867 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ 54440 ਲੋਕ ਠੀਕ ਵੀ ਹੋ ਚੁੱਕੇ ਹਨ ਅਤੇ ਦੇਸ਼ ਭਰ 'ਚ 73560 ਮਾਮਲੇ ਸਰਗਰਮ ਹਨ।
ਪ੍ਰਵਾਸੀ ਜਨਾਨੀ ਨੇ ਮਜ਼ਦੂਰ ਸਪੈਸ਼ਲ ਟਰੇਨ 'ਚ ਬੱਚੀ ਨੂੰ ਦਿੱਤਾ ਜਨਮ
NEXT STORY