ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਵਿਚ ਇਕ ਦਿਨ 'ਚ ਕੋਵਿਡ-19 ਦੇ ਸਭ ਤੋਂ ਜ਼ਿਆਦਾ 1298 ਨਵੇਂ ਮਰੀਜ਼ ਸਾਹਮਣੇ ਆਉਣ ਦੇ ਨਾਲ ਹੀ ਮੰਗਲਵਾਰ ਨੂੰ ਇੱਥੇ ਇਸ ਮਹਾਮਾਰੀ ਦੇ ਮਾਮਲੇ ਵਧ ਕੇ 22000 ਤੋਂ ਪਾਰ ਚੱਲ ਗਏ ਹਨ, ਜਦਕਿ ਹੁਣ ਤੱਕ 556 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇੱਥੇ ਇਸ ਤੋਂ ਪਹਿਲਾਂ 31 ਮਈ ਨੂੰ ਇਕ ਦਿਨ 'ਚ ਸਭ ਤੋਂ ਜ਼ਿਆਦਾ 1295 ਨਵੇਂ ਮਰੀਜ਼ ਸਾਹਮਣੇ ਆਏ ਸਨ। ਮੰਗਲਵਾਰ ਨੂੰ ਜਾਰੀ ਇਕ ਬੁਲੇਟਿਨ 'ਚ ਦਿੱਲੀ ਦੇ ਸਿਹਤ ਵਿਭਾਗ ਨੇ ਕਿਹਾ ਕਿ ਦਿੱਲੀ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆਂ 556 ਹੋ ਗਈ ਹੈ, ਜਦਕਿ ਹੁਣ ਤੱਕ ਇਸ ਦੇ 22,132 ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਨੂੰ ਦਿੱਲੀ 'ਚ ਕੋਵਿਡ-19 ਦੇ ਮਾਮਲੇ 20,834 ਸਨ ਜਦਕਿ 523 ਮਰੀਜ਼ਾਂ ਦੀ ਮੌਤ ਹੋ ਚੁੱਕੀ ਸੀ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬਾਦਲ ਦੇ ਭਰੋਸੇਮੰਦ ਨੇਤਾ ਨੇ ਛੱਡੀ ਪਾਰਟੀ
NEXT STORY