ਨਵੀਂ ਦਿੱਲੀ— ਚੀਨ ਲਈ ਸਭ ਤੋਂ ਵੱਡੀ ਪਰੇਸ਼ਾਨ ਬਣ ਚੁਕਿਆ ਕੋਰੋਨਾ ਵਾਇਰਸ ਭਾਰਤ 'ਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਰਾਜਧਾਨੀ 'ਚ ਬਾਇਓਮੈਟ੍ਰਿਕ ਹਾਜ਼ਰੀ ਲਗਾਉਣ 'ਤੇ ਵੀਰਵਾਰ ਨੂੰ ਰੋਕ ਲੱਗਾ ਦਿੱਤੀ। ਦਿੱਲੀ ਸਰਕਾਰ ਨੇ ਨਗਰ ਨਿਗਮਾਂ, ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਹਸਪਤਾਲਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਾਇਓਮੈਟ੍ਰਿਕ ਹਾਜ਼ਰੀ ਲਗਾਉਣ 'ਤੇ ਅਗਲੇ ਆਦੇਸ਼ ਤੱਕ ਰੋਕ ਲੱਗਾ ਦਿੱਤੀ ਹੈ।
ਦਿੱਲੀ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਇੱਥੇ ਐਡਵਾਇਜ਼ਰੀ ਜਾਰੀ ਕਰ ਕੇ ਇਹ ਨਿਰਦੇਸ਼ ਦਿੱਤਾ। ਬਾਇਓਮੈਟ੍ਰਿਕ ਹਾਜ਼ਰੀ ਲਈ ਅੱਖਾਂ ਅਤੇ ਹੱਥਾਂ ਦੀ ਵਰਤੋਂ ਹੁੰਦੀ ਹੈ, ਜਿਸ ਨਾਲ ਇਸ ਵਾਇਰਸ ਦੇ ਫੈਲਣ ਦਾ ਸ਼ੱਕ ਹੈ। ਭਾਰਤ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 29 ਮਾਮਲੇ ਸਾਹਮਣੇ ਆ ਚੁਕੇ ਹਨ।
ਕੀ ਸ਼ਰਾਬ ਨਾਲ ਕੀਤਾ ਜਾ ਸਕਦੈ ਕੋਰੋਨਾਵਾਇਰਸ ਦਾ ਖਾਤਮਾ?
NEXT STORY