ਨਵੀਂ ਦਿੱਲੀ — ਦੇਸ਼ 'ਚ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ ਤੇਜੀ ਨਾਲ ਵਧਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ 22 ਮਾਰਚ (ਐਤਵਾਰ) ਨੂੰ ਜਨਤਾ ਕਰਫਿਊ ਦੀ ਅਪੀਲ ਕੀਤੀ ਹੈ। ਪੀ.ਐੱਮ. ਮੋਦੀ ਦੀ ਅਪੀਲ ਨੂੰ ਦੇਖਦੇ ਹੋਏ ਦਿੱਲੀ ਮੈਟਰੋ ਨੇ ਵੱਡਾ ਫੈਸਲਾ ਕੀਤਾ ਹੈ। ਐਤਵਾਰ ਨੂੰ ਦਿੱਲੀ ਮੈਟਰੋ ਦੀਆਂ ਸੇਵਾਵਾਂ ਬੰਦ ਰਹਿਣਗੀਆਂ। ਜਨਤਾ ਕਰਫਿਊ ਨੂੰ ਸਫਲ ਬਣਾਉਣ ਲਈ ਦਿੱਲੀ ਮੈਟਰੋ ਨੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤਕ ਮੈਟਰੋ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸੋਮਵਾਰ ਨੂੰ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਜਾਣਗੀਆਂ ਅਤੇ ਆਪਣੀ ਤੈਅ ਸ਼ਿਫਟ 'ਚ ਮੈਟਰੋ ਚਲੇਗੀ।
ਕੇਜਰੀਵਾਲ ਬੋਲੇ-ਜ਼ਰੂਰਤ ਪੈਣ 'ਤੇ ਕਰਾਂਗੇ ਲਾਕਡਾਊਨ
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਫਿਲਹਾਲ ਬੰਦ ਵਰਗੀ ਸਥਿਤੀ ਨਹੀਂ ਹੈ ਪਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਰੂਰਤ ਪੈਣ 'ਤੇ ਇਸ ਨੂੰ ਕਰਨਾ ਪਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਤਰ੍ਹਾਂ ਦੇ ਪਹਿਲੇ ਡਿਜੀਟਲ ਪੱਤਰਕਾਰ ਸਮਾਗਮ 'ਚ ਕਿਹਾ ਕਿ ਕੋਵਿਡ-19 ਕਾਰਨ ਪਾਬੰਦੀਆਂ ਨਾਲ ਗਰੀਬਾਂ ਨੂੰ ਭਿਆਨਕ ਵਿੱਤੀ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ ਲੋਕਾਂ ਨੂੰ ਅਗਲੇ ਮਹੀਨੇ ਉਚਿਤ ਕੀਮਤ ਦੀਆਂ ਦੁਕਾਨਾਂ ਤੋਂ 50 ਫੀਸਦੀ ਵਾਧੂ ਰਾਸ਼ਨ ਮਿਲੇਗਾ ਅਤੇ ਇਸ ਮਹੀਨੇ ਲਈ ਬੁਜ਼ੁਰਗਾਂ, ਵਿਧਵਾ, ਅਪਾਹਜ ਲੋਕਾਂ ਦੀ ਪੈਨਸ਼ਨ ਦੁਗਣੀ ਕੀਤੀ ਗਈ ਹੈ।
ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੇ ਸਾਮਾਜਿਕ, ਧਾਰਮਿਕ ਅਤੇ ਰਾਜਨੀਤਕ ਸਭਾਵਾਂ 'ਚ ਲੋਕਾਂ ਦੀ ਗਿਣਤੀ ਘਟਾ ਦਿੱਤੀ ਹੈ ਅਤੇ ਹੁਣ ਪੰਜ ਤੋਂ ਜ਼ਿਆਦਾ ਲੋਕਾਂ ਨੂੰ ਇਕੱਠਾ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਬੰਦ ਵਰਗੀ ਸਥਿਤੀ ਨਹੀਂ ਹੈ ਪਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਰੂਰਤ ਪੈਣ 'ਤੇ ਇਸ ਨੂੰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ 'ਜਨਤਾ ਕਰਫਿਊ' ਦੌਰਾਨ ਦਿੱਲੀ ਦੀਆਂ ਸੜਕਾਂ 'ਤੇ 50 ਫੀਸਦੀ ਬੱਸਾਂ ਨਹੀਂ ਚੱਲਣਗੀਆਂ। ਉਨ੍ਹਾਂ ਕਿਹਾ ਕਿ '7 ਅਪ੍ਰੈਲ ਤਕ 8.5 ਲਾਭਪਾਤਰੀਆਂ ਨੂੰ 4000-5000 ਪੈਨਸ਼ਨ ਦਿੱਤੀ ਜਾਵੇਗੀ।'
New Study : ਪਾਚਨ ਸਬੰਧੀ ਸਮੱਸਿਆਵਾਂ, ਕੋਰੋਨਾ ਵਾਇਰਸ ਦਾ ਪਹਿਲਾ ਲੱਛਣ
NEXT STORY