ਨਵੀਂ ਦਿੱਲੀ— ਚੀਨ 'ਚ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲਿਆਂ ਦੀ ਭਾਰਤ 'ਚ ਪੁਸ਼ਟੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਕ ਮਾਮਲਾ ਰਾਜਧਾਨੀ ਦਿੱਲੀ ਦਾ ਹੈ, ਜਿੱਥੇ ਸ਼ਖਸ ਨੇ ਬੀਤੇ ਦਿਨੀਂ ਇਟਲੀ ਦੀ ਯਾਤਰਾ ਕੀਤੀ ਸੀ। ਦੂਜਾ ਮਾਮਲਾ ਤੇਲੰਗਾਨਾ ਦਾ ਹੈ, ਇੱਥੇ ਮਰੀਜ਼ ਨੇ ਬੀਤੇ ਦਿਨੀਂ ਦੁਬਈ ਦੀ ਯਾਤਰਾ ਕੀਤੀ ਸੀ। ਇਹ ਵਾਇਰਸ ਹੁਣ ਤਕ 70 ਦੇਸ਼ਾਂ 'ਚ ਫੈਲ ਚੁੱਕਾ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਵਾਇਰਸ ਨੂੰ ਕੋਵਿਡ-19 ਦਾ ਨਾਮ ਦਿੱਤਾ ਹੈ।
ਚੀਨ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤਕ 2,912 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 80,000 ਤੋਂ ਵਧੇਰੇ ਹੁਣ ਵੀ ਵਾਇਰਸ ਦੀ ਲਪੇਟ 'ਚ ਹਨ। ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਦੁਨੀਆ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਾ ਹੈ। ਦੁਨੀਆ ਭਰ ਕੋਰੋਨਾ ਨੇ 3000 ਤੋਂ ਵਧੇਰੇ ਲੋਕਾਂ ਦੀ ਜਾਨ ਲੈ ਲਈ ਹੈ। ਹੁਣ ਭਾਰਤ 'ਚ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਕੇਰਲ 'ਚ ਕੋਰੋਨਾ ਵਾਇਰਸ ਨਾਲ ਪੀੜਤ 3 ਮਾਮਲੇ ਸਾਹਮਣੇ ਆਏ ਸਨ। ਤਿੰਨਾਂ ਨੂੰ ਹਸਪਤਾਲ 'ਚ ਵੱਖਰੇ-ਵੱਖਰੇ ਵਾਰਡ 'ਚ ਰੱਖ ਕੇ ਇਲਾਜ ਕੀਤਾ ਗਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਸੀ।
ਹਿੰਸਾ ਪ੍ਰਭਾਵਿਤ ਇਲਾਕਿਆਂ 'ਚ 92 ਫੀਸਦੀ ਤੋਂ ਵਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ : CBSE
NEXT STORY