ਨਵੀਂ ਦਿੱਲੀ-ਖਤਰਨਾਕ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਵੀ ਇਸ ਜਾਨਲੇਵਾ ਵਾਇਰਸ ਦੀ ਚਪੇਟ 'ਚ ਹੈ। ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ 21 ਦਿਨ ਦਾ ਲਾਕਡਾਊਨ ਕੀਤਾ ਹੋਇਆ ਹੈ। ਇਸ ਦੇ ਬਾਵਜੂਦ ਲੋਕ ਸ਼ਰੇਆਮ ਇਸ ਲਾਕਡਾਊਨ ਦਾ ਉਲੰਘਣ ਕਰ ਰਹੇ ਹਨ। ਇਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਚ ਦੇਖਿਆ ਗਿਆ ਹੈ ਕਿ ਲੋਕਾਂ ਦਾ ਇਕ ਛੋਟਾ ਜਿਹਾ ਝੁੰਡ ਨਮਾਜ਼ ਪੜ੍ਹਦਾ ਹੋਇਆ ਦਿਖਾਈ ਦੇ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਦੁਨੀਆ ਭਰ 'ਚ ਕੋਰੋਨਾਵਾਇਰਸ ਕਾਰਨ ਹਾਜ਼ਾਰਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ ਭਾਰਤ 'ਚ ਵੀ ਇਹ ਮਹਾਮਾਰੀ ਕਾਫੀ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ। ਭਾਰਤ 'ਚ ਇਸ ਖਤਰਨਾਕ ਵਾਇਰਸ ਦੇ ਹੁਣ ਤੱਕ ਲਗਭਗ 1975 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਈਰਾਨ 'ਚ ਫਸੇ 250 ਭਾਰਤੀ ਕੋਰੋਨਾ ਪਾਜ਼ੀਟਿਵ, SC ਨੇ ਦਿਵਾਇਆ ਸੁਰੱਖਿਅਤ ਵਾਪਸੀ ਦਾ ਭਰੋਸਾ
NEXT STORY