ਮੁੰਬਈ—ਪੂਰੀ ਦੁਨੀਆ ਸਮੇਤ ਭਾਰਤ 'ਚ ਵੀ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਭਾਰਤ 'ਚ ਹੁਣ ਤੱਕ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ 'ਚੋਂ ਸਾਹਮਣੇ ਆਏ ਹਨ। ਇਸ ਦੌਰਾਨ ਮੁੰਬਈ 'ਚ ਟਿਫਨ ਡਿਲੀਵਰੀ ਸਰਵਿਸ 31 ਮਾਰਚ ਤੱਕ ਬੰਦ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਭਾਵ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾਲ ਨਿਕਲਣ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕੋਰੋਨਾਵਾਇਰਸ ਸਬੰਧੀ ਸਥਿਤੀਓਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨੇ ਸੂਬੇ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਦੱਸਣਯੋਗ ਹੈ ਕਿ ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਭਾਰਤ ’ਚ ਵਾਇਰਸ ਦੀ ਲਪੇਟ ’ਚ 174 ਲੋਕ ਆ ਚੁੱਕੇ ਹਨ। 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਸਭ ਤੋਂ ਜ਼ਿਆਦਾ ਕੇਸ ਮਹਾਰਾਸ਼ਟਰ ’ਚ ਸਾਹਮਣੇ ਆਏ ਹਨ, ਜਿੱਥੇ 49 ਲੋਕ ਵਾਇਰਸ ਦੀ ਲਪੇਟ ’ਚ ਹਨ। ਦੱਸ ਦੇਈਏ ਕਿ ਦੁਨੀਆ ਭਰ ’ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਕਰੀਬ 2 ਲੱਖ ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ ’ਚ ਹਨ।
ਕੋਰੋਨਾ ਵਾਇਰਸ : ਸਿੰਗਾਪੁਰ ਤੋਂ ਆਏ 6 ਯਾਤਰੀਆਂ ਨੂੰ ਟਰੇਨ ਤੋਂ ਉਤਾਰਿਆ ਗਿਆ
NEXT STORY