ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਮੋਦੀ ਕੋਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਪੈਦਾ ਹੋ ਰਹੀ ਸਥਿਤੀ ਅਤੇ ਇਸ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਲੈ ਕੇ ਵੀਰਵਾਰ ਰਾਤ ਨੂੰ ਸੰਬੋਧਿਤ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਨੇ ਬੁੱਧਵਾਰ ਨੂੰ ਦਿੱਤੀ। ਪੀ.ਐਮ. ਓ ਨੇ ਟਵੀਟ ਕੀਤਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਮਾਰਚ 2020 ਨੂੰ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ ਜਿਸ ਵਿਚ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਮੁੱਦਿਆਂ ਅਤੇ ਇਸ ਨਾਲ ਨਜਿੱਠਣ ਨੂੰ ਲੈ ਕੋਸ਼ਿਸ਼ਾਂ 'ਤੇ ਗੱਲ ਕਰਨਗੇ।
ਇਕ ਹੋਰ ਟਵੀਟ ਵਿਚ ਪੀ.ਐਮ. ਓ. ਨੇ ਕਿਹਾ ਕਿ ਮੋਦੀ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਾਰੀ ਕੋਸ਼ਿਸ਼ਾਂ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਗਈ।
ਦਿੱਲੀ-ਸਫਦਰਜੰਗ ਹਸਪਤਾਲ 'ਚ ਕੋਰੋਨਾਵਾਇਰਸ ਦੇ ਮਰੀਜ਼ ਨੇ ਕੀਤੀ ਆਤਮਹੱਤਿਆ
NEXT STORY