ਜੰਮੂ-ਕਸ਼ਮੀਰ- ਕੋਰੋਨਾ ਵਾਇਰਸ ਦੀ ਲਪੇਟ 'ਚ ਸੁਰੱਖਿਆ ਦਸਤਿਆਂ ਦੇ ਜਵਾਨ ਵੀ ਤੇਜ਼ੀ ਨਾਲ ਆ ਰਹੇ ਹਨ। ਜੰਮੂ-ਕਸ਼ਮੀਰ ਦੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ 79 ਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਜਵਾਨ ਜੰਮੂ ਅਤੇ ਕਸ਼ਮੀਰ 'ਚ ਲਾਅ ਐਂਡ ਆਰਡਰ ਡਿਊਟੀ 'ਤੇ ਤਾਇਨਾਤ ਹਨ। ਸੁਰੱਖਿਆ ਦਸਤੇ ਦੇ ਦਿੱਲੀ ਹੈੱਡ ਕੁਆਰਟਰ ਨੇ ਵੀ ਇਸ ਦੀ ਪੁਸ਼ਟੀ ਕੀਤੀ। ਹਾਲੇ ਕੁਝ ਦਿਨ ਪਹਿਲਾਂ ਇਕ ਸੀ.ਆਰ.ਪੀ.ਐੱਫ. ਜਵਾਨ ਦੀ ਮੌਤ ਵੀ ਕੋਰੋਨਾ ਕਾਰਨ ਹੋ ਗਈ ਸੀ। ਬੀਤੀ 8 ਜੂਨ ਨੂੰ ਅਨੰਤਨਾਗ 'ਚ ਤਾਇਨਾਤ ਇਕ ਸੀ.ਆਰ.ਪੀ.ਐੱਫ. ਦੇ ਜਵਾਨ ਦੀ ਕੋਰੋਨਾ ਨਾਲ ਮੌਤ ਹੋਣ ਦੀ ਜਾਣਕਾਰੀ ਆਈ ਸੀ।
ਉੱਥੇ ਹੀ ਭਾਰਤ 'ਚ ਕੋਵਿਡ-19 ਦੇ 10 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵਧ ਕੇ 3,43,091 ਹੋ ਗਏ। ਉੱਥੇ ਹੀ 380 ਹੋਰ ਲੋਕਾਂ ਦੇ ਜਾਨ ਗਵਾਉਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 9,900 ਹੋ ਗਈ । ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 10,667 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਹਾਲੇ 1,53, 178 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 1,80,012 ਲੋਕ ਠੀਕ ਹੋ ਚੁਕੇ ਹਨ।
ਕੋਰੋਨਾ ਦੀ ਮਾਰ : ਸਾਊਦੀ ਅਰਬ ਤੋਂ ਪਰਤੇ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
NEXT STORY