ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 184 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਜ਼ਿਲ੍ਹੇ ਵਿਚ ਪੀੜਤ ਲੋਕਾਂ ਦੀ ਗਿਣਤੀ 25,876 ਹੋ ਗਈ, ਜਦਕਿ 463 ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਤੇ ਉਹ ਸਿਹਤਯਾਬ ਹੋ ਗਏ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹੇ ਵਿਚ 4 ਹੋਰ ਮਰੀਜ਼ਾਂ ਦੀ ਕੋਵਿਡ-19 ਕਾਰਨ ਮੌਤ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 1,579 ਹੋ ਗਈ। ਵਿਭਾਗ ਨੇ ਜਾਰੀ ਬਿਆਨ ਵਿਚ ਕਿਹਾ ਕਿ ਜ਼ਿਲ੍ਹੇ ਵਿਚ 463 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹੇ ਵਿਚ ਕੁੱਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 20,834 ਹੋ ਗਈ। ਅਹਿਮਦਾਬਾਦ ਸ਼ਹਿਰ ਵਿਚ 144 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਵਿਚ ਵਾਇਰਸ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਦਿਨਭਰ ਵਿਚ ਠੀਕ ਹੋਏ 463 ਲੋਕਾਂ ਵਿਚੋਂ 454 ਸ਼ਹਿਰ ਦੇ ਹਨ।
1 ਕਰੋੜ ਦੀ ਫਿਰੌਤੀ ਲਈ 5ਵੀਂ ਦੇ ਵਿਦਿਆਰਥੀ ਦਾ ਕਤਲ
NEXT STORY