ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤਕ 59,662 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 17,847 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ, ਜਦਕਿ 1981 ਲੋਕਾਂ ਦੀ ਇਸ ਜਾਨਲੇਵਾ ਵਾਇਰਸ ਨੇ ਜਾਨ ਲੈ ਲਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3,320 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 95 ਲੋਕਾਂ ਦੀ ਮੌਤ ਹੋ ਗਈ ਹੈ। ਯਾਨੀ ਕਿ ਅਜੇ ਵੀ ਦੇਸ਼ 'ਚ 39,834 ਕੇਸ ਸਰਗਰਮ ਹਨ। ਮਹਾਰਾਸ਼ਟਰ 'ਚ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪੀੜਤ ਮਰੀਜ਼ਾਂ ਦੀ ਗਿਣਤੀ 19,063 ਹੈ ਅਤੇ ਇਸ ਤੋਂ ਬਾਅਦ ਗੁਜਰਾਤ ਦਾ ਨੰਬਰ ਹੈ, ਜਿੱਥੇ 7,402 ਕੇਸ ਹਨ ਅਤੇ ਫਿਰ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਵਾਰੀ ਹੈ, ਜਿੱਥੇ ਕੋਰੋਨਾ ਦੇ 6,318 ਕੇਸ ਹਨ। ਦੱਸ ਦੇਈਏ ਕਿ ਦੇਸ਼ 17 ਮਈ ਤੱਕ ਲਾਕਡਾਊਨ ਹੈ।
ਕੇਂਦਰੀ ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦੇਸ਼ ਦੇ ਕਰੀਬ 216 ਜ਼ਿਲਿਆਂ ਵਿਚ ਕੋਰੋਨਾ ਦਾ ਹੁਣ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉੱਥੇ ਹੀ 42 ਜ਼ਿਲਿਆਂ ਵਿਚ ਪਿਛਲੇ 28 ਦਿਨਾਂ ਤੋਂ 29 ਜ਼ਿਲਿਆਂ ਵਿਚ ਪਿਛਲੇ 21 ਦਿਨਾਂ ਤੋਂ ਕੋਰੋਨਾ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਸਿਹਤ ਮੰਤਰਾਲਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਇਨ੍ਹੀਂ ਦਿਨੀਂ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ। ਜੇਕਰ ਕੋਰੋਨਾ ਜੰਗ ਵਿਰੁੱਧ ਸਖਤੀ ਨਾਲ ਲੜਿਆ ਜਾਵੇ ਤਾਂ ਕੋਰੋਨਾ ਦੇ ਕੇਸਾਂ ਨੂੰ ਵੱਧਣ ਤੋਂ ਰੋਕਿਆ ਜਾ ਸਕਦਾ ਹੈ। ਦੱਸ ਦੇਈਏ ਕਿ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਚੁੱਕਾ ਹੈ।
ਛੱਤੀਸਗੜ : ਐਨਕਾਊਂਟਰ 'ਚ 4 ਨਕਸਲੀ ਢੇਰ, ਇਕ ਜਵਾਨ ਸ਼ਹੀਦ
NEXT STORY