ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪੀੜਤ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਯਾਨੀ ਕਿ 10,363 ਮਾਮਲੇ ਹੁਣ ਤਕ ਸਾਹਮਣੇ ਆ ਚੁੱਕੇ ਹਨ ਅਤੇ 339 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਾਇਰਸ ਤੋਂ ਹੁਣ ਤਕ 1,035 ਲੋਕ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦੇਈਏ 24 ਘੰਟਿਆਂ ਦੇ ਅੰਦਰ 1,211 ਨਵੇਂ ਕੇਸ ਸਾਹਮਣੇ ਆਏ ਹਨ ਅਤੇ 31 ਲੋਕਾਂ ਦੀ ਮੌਤ ਹੋਈ ਹੈ। ਕਰੀਬ 31 ਸੂਬਿਆਂ 'ਚ ਇਹ ਵਾਇਰਸ ਫੈਲ ਚੁੱਕਾ ਹੈ।
ਵਾਇਰਸ ਦਾ ਸਭ ਤੋਂ ਵਧੇਰੇ ਕਹਿਰ ਮਹਾਰਾਸ਼ਟਰ ਅਤੇ ਦਿੱਲੀ 'ਚ ਹੈ। ਜਿੱਥੇ ਸਭ ਤੋਂ ਵਧੇਰੇ ਪੀੜਤ ਮਰੀਜ਼ ਹਨ ਅਤੇ ਮੌਤਾਂ ਦੀ ਗਿਣਤੀ ਵੀ ਵਧੇਰੇ ਹੈ। ਦਿੱਲੀ 'ਚ ਮਰੀਜ਼ਾਂ ਦੀ ਗਿਣਤੀ 1510 ਹੈ, ਜਦਕਿ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿਚ 2000 ਤੋਂ ਪਾਰ ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ ਅਤੇ 160 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ 'ਚ ਬਹੁਤ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ, ਜੋ ਕਿ ਚਿੰਤਾ ਦੀ ਗੱਲ ਹੈ।
PM ਮੋਦੀ ਅੱਜ ਸਵੇਰੇ 10 ਵਜੇ ਕਰਨਗੇ ਰਾਸ਼ਟਰ ਨੂੰ ਸੰਬੋਧਨ, ਲਾਕਡਾਊਨ ਨੂੰ ਲੈ ਕੇ ਹੋ ਸਕਦਾ ਹੈ ਐਲਾਨ
NEXT STORY