ਲਖਨਊ-ਉੱਤਰ ਪ੍ਰਦੇਸ਼ 'ਚ ਕੋਰੋਨਾ ਇਨਫੈਕਸ਼ਨ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਇਕ ਨਿਯਮ ਲਾਗੂ ਕੀਤਾ ਹੈ, ਜਿਸ 'ਚ ਬਿਨਾਂ ਮਾਸਕ ਪਹਿਨੇ ਬਾਹਰ ਜਾਣ 'ਤੇ 100 ਰੁਪਏ ਜ਼ੁਰਮਾਨਾ ਦੇਣਾ ਪਵੇਗਾ। ਯੋਗੀ ਸਰਕਾਰ ਨੇ ਸੂਬਿਆਂ 'ਚ ਇਨਫੈਕਸ਼ਨ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਤਰੁੰਤ ਮੌਕੇ 'ਤੇ ਚਲਾਨ ਕੱਟਣ ਦਾ ਆਦੇਸ਼ ਜਾਰੀ ਕੀਤਾ ਹੈ।
ਐਡੀਸ਼ਨਲ ਚੀਫ ਸਕੱਤਰ ਅਵਨੀਸ਼ ਅਵਸਥੀ ਨੇ ਦੱਸਿਆ ਹੈ ਕਿ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲਿਆਂ 'ਚ ਪ੍ਰਸ਼ਾਸਨ ਅਤੇ ਪੁਲਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੇ ਨਿਯਮਾਂ ਦਾ ਪਾਲਣ ਕਰਨ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰਾਂ ਤੋਂ ਨਿਕਲਦੇ ਸਮੇਂ ਮੂੰਹ ਢੱਕਣ ਅਤੇ ਸੋਸ਼ਲ ਡਿਸਟੈਂਸ਼ਿੰਗ ਦਾ ਪਾਲਣ ਕਰਨ ਦੇ ਲਈ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਸਰਕਾਰ ਨੇ ਮਾਸਕ ਨੂੰ ਪਹਿਨਣਾ ਵੀ ਜਰੂਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ 'ਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸੂਬੇ 'ਚ ਕੋਰੋਨਾ ਵਾਇਰਸ ਦੇ ਸ਼ਨੀਵਾਰ ਨੂੰ ਇਕ ਦਿਨ 'ਚ 203 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 4298 ਤੱਕ ਪਹੁੰਚ ਚੁੱਕਿਆ ਹੈ ਜਦਕਿ ਹੁਣ ਤੱਕ 104 ਮੌਤਾਂ ਹੋ ਚੁੱਕੀਆਂ ਹਨ।
ਪੰਜਾਬ ਅਤੇ ਚੰਡੀਗੜ੍ਹ ਬੱਸਾਂ ਭੇਜੇ ਕਾਂਗਰਸ : ਮਾਇਆਵਤੀ
NEXT STORY