ਨਵੀਂ ਦਿੱਲੀ- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਦੇਸ਼ 'ਚ ਹਜ਼ਾਰਾਂ ਬੱਚੇ ਅਨਾਥ ਹੋ ਚੁਕੇ ਹਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਨ੍ਹਾਂ ਬੱਚਿਆਂ ਦੀ ਸੁਧ ਲੈਂਦੇ ਹੋਏ ਸੂਬਾ ਸਰਕਾਰਾਂ ਨੂੰ ਮਦਦ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਹਿਲ ਕਰਦੇ ਹੋਏ ਅਨਾਥ ਬੱਚਿਆਂ ਦੀ ਮੁਫ਼ਤ ਸਿੱਖਿਆ ਤੋਂ ਲੈ ਕੇ ਕਈ ਤਰ੍ਹਾਂ ਦੇ ਐਲਾਨ ਕੀਤੇ ਹਨ। ਜਿਸ 'ਤੇ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਪੀ.ਐੱਮ. ਮੋਦੀ ਨੂੰ ਯਾਦ ਦਿਵਾਇਆ ਕਿ ਮੁਫ਼ਤ ਸਿੱਖਿਆ ਪਾਉਣਾ ਹਰ ਬੱਚੇ ਦਾ ਸੰਵਿਧਾਨਕ ਅਧਿਕਾਰ ਹੈ।
ਦੱਸਣਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਪੀ.ਐੱਮ. ਮੋਦੀ ਦੇ ਟਵੀਟ ਤੋਂ ਬਾਅਦ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਇਸ ਬਾਰੇ ਕਿਸ਼ੋਰ ਨੇ ਟਵੀਟ ਕਰਦੇ ਹੋਏ ਮੋਦੀ ਸਰਕਾਰ ਫਿਰ ਤੋਂ ਮਾਸਟਰ ਸਟ੍ਰੋਕ ਲਗਾਉਣਾ ਚਾਹੁੰਦੀ ਹੈ। ਕੇਂਦਰ ਸਰਕਾਰ ਨੇ ਹਮਦਰਦੀ ਦੀ ਪਰਿਭਾਸ਼ਾ ਹੀ ਬਦਲ ਦਿੱਤੀ ਹੈ। ਉਨ੍ਹਾਂ ਨੇ ਤੰਜ ਕੱਸਦੇ ਹੋਏ ਕਿਹਾ ਕਿ ਬੱਚਿਆਂ ਨੂੰ ਪੀ.ਐੱਮ. ਕੇਅਰਜ਼ ਦਾ ਆਭਾਰ ਜ਼ਾਹਰ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਮੁਫ਼ਤ ਸਿੱਖਿਆ ਬਾਰੇ ਐਲਾਨ ਕੀਤਾ ਪਰ ਸਰਕਾਰ ਨੂੰ ਨਹੀਂ ਭੁੱਲਣਾ ਚਾਹੀਦਾ ਕਿ ਬੱਚਿਆਂ ਨੂੰ ਮੁਫ਼ਤ ਸਿੱਖਿਆ ਪਹਿਲਾਂ ਤੋਂ ਹੀ ਸੰਵਿਧਾਨ ਤੋਂ ਪ੍ਰਾਪਤ ਹੈ। ਉੱਥੇ ਹੀ ਉਨ੍ਹਾਂ ਨੇ ਆਯੂਸ਼ਮਾਨ ਭਾਰਤ ਦੇ ਫੇਲ ਹੋਣ 'ਤੇ ਸਰਕਾਰ ਦੀ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਰੂਰਤ ਹੋਈ ਤਾਂ ਬੈੱਡ/ਆਕਸੀਜਨ ਕੁਝ ਵੀ ਨਹੀਂ ਮਿਲ ਸਕਿਆ। ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਨਾਲ ਲੱਖਾਂ ਲੋਕਾਂ ਨੇ ਆਪਣਾ ਜੀਵਨ ਗੁਆ ਦਿੱਤਾ ਹੈ। ਜਿਸ ਨਾਲ ਜ਼ਿਆਦਾ ਅਸਰ ਬੱਚਿਆਂ ਦੇ ਭਵਿੱਖ 'ਤੇ ਪਿਆ ਹੈ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਬੱਚਿਆਂ ਨੂੰ ਦੇਸ਼ ਦਾ ਭਵਿੱਖ ਦੱਸਿਆ। ਉਨ੍ਹਾਂ ਕਿਹਾ ਕਿ ਮਹਾਮਾਰੀ ਤੋਂ ਪੈਦਾ ਸੰਕਟ ਤੋਂ ਬਾਅਦ ਸਰਕਾਰ ਇਨ੍ਹਾਂ ਬੱਚਿਆਂ ਨਾਲ ਖੜ੍ਹੀ ਹੈ।
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ 50 ਕਾਰ ਐਂਬਲੂੈਂਸਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
NEXT STORY