ਕੋਲਕਾਤਾ—ਪੱਛਮੀ ਬੰਗਾਲ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਲੰਡਨ ਤੋਂ ਵਾਪਸ ਪਰਤੇ ਬਾਲੀਗੰਜ ਦੇ ਰਹਿਣ ਵਾਲੇ ਇਕ ਸ਼ਖਸ 'ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਸ਼ਖਸ ਦੀ ਉਮਰ ਲਗਭਗ 20 ਸਾਲ ਦੱਸੀ ਜਾ ਰਹੀ ਹੈ। ਉਸ ਨੂੰ ਬੇਲੀਆਘਾਟ ਆਈ.ਡੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਸੂਬਾ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨਫੈਕਟਡ ਵਿਅਕਤੀ 13 ਮਾਰਚ ਨੂੰ ਬ੍ਰਿਟੇਨ ਤੋਂ ਵਾਪਸ ਪਰਤਿਆ ਸੀ। ਕੋਰੋਨਾਵਾਇਰਸ ਦੇ ਲੱਛਣ ਦਿਸਣ ਤੋਂ ਬਾਅਦ ਉਸਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਸੂਬੇ 'ਚ ਕੋਰੋਨਾਵਾਇਰਸ ਦੇ ਦੂਜੇ ਮਾਮਲੇ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਇੰਗਲੈਂਡ ਤੋਂ ਵਾਪਸ ਪਰਤੇ ਇਕ ਸ਼ਖਸ 'ਚ ਵੀ ਕੋਰੋਨਾਵਾਇਰਸ ਦੇ ਇਨਫੈਕਟਡ ਹੋਣ ਦੀ ਪੁਸ਼ਟੀ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਇਨਫੈਕਟਡ ਨੌਜਵਾਨ ਪੜ੍ਹਾਈ ਲਈ ਲੰਡਨ ਗਿਆ ਸੀ। ਉੱਥੇ ਕੋਰੋਨਾਵਾਇਰਸ ਨਾਲ ਇਨਫੈਕਟਡ ਲੋਕਾਂ ਦੇ ਸੰਪਰਕ 'ਚ ਰਿਹਾ ਸੀ। ਲੱਛਣ ਦਿਸਣ ਤੋਂ ਬਾਅਦ ਵੀ ਨੌਜਵਾਨ ਨੇ ਕਈ ਦਿਨਾਂ ਤੱਕ ਇਲਾਜ ਨਹੀਂ ਕਰਵਾਇਆ ਅਤੇ ਕੋਲਕਾਤਾ 'ਚ 4-5 ਥਾਵਾਂ 'ਤੇ ਵੀ ਗਿਆ।
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੇ ਮਾਮਲੇ
ਕਮਲਨਾਥ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ਮੱਧ ਪ੍ਰਦੇਸ਼ 'ਚ ਡਿੱਗੀ 15 ਮਹੀਨੇ ਦੀ ਸਰਕਾਰ
NEXT STORY