ਨਵੀਂ ਦਿੱਲੀ (ਵਾਰਤਾ)— ਕੋਰੋਨਾ ਵਾਇਰਸ ਦੇ 5 ਹੋਰ ਸ਼ੱਕੀ ਮਰੀਜ਼ਾਂ ਨੂੰ ਬੁੱਧਵਾਰ ਭਾਵ ਅੱਜ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅੱਜ 5 ਨਵੇਂ ਸ਼ੱਕੀ ਮਰੀਜ਼ਾਂ ਨਾਲ ਹੀ ਹੁਣ ਤਕ 12 ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੋ ਸ਼ੱਕੀ ਮਰੀਜ਼ਾਂ ਨੂੰ ਭਰਤੀ ਕੀਤਾ ਗਿਆ ਸੀ।ਦੋਵੇਂ ਚੀਨ ਤੋਂ ਪਰਤੇ ਸਨ। ਉਨ੍ਹਾਂ 'ਚ ਕੋਰੋਨਾ ਵਾਇਰਸ ਵਰਗੇ ਲੱਛਣ ਸਾਹਮਣੇ ਆਉਣ 'ਤੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਦੇ ਸ਼ੱਕੀ ਮਾਮਲਿਆਂ ਕਾਰਨ ਹਸਪਤਾਲ 'ਚ ਭਰਤੀ 13 ਮਰੀਜ਼ਾਂ 'ਚੋਂ 8 ਦੇ ਨਮੂਨਿਆਂ ਦੀ ਜਾਂਚ ਕੀਤੀ ਗਈ, ਉਨ੍ਹਾਂ 'ਚ ਵਾਇਰਸ ਨਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ। ਸਾਰੇ ਮਰੀਜ਼ਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਅੱਜ ਭਰਤੀ ਮਰੀਜ਼ਾਂ ਨੂੰ ਮਿਲਾ ਕੇ ਹੁਣ ਹਸਪਤਾਲ 'ਚ ਕੋਰੋਨਾ ਵਾਇਰਸ ਦੇ 12 ਸ਼ੱਕੀ ਮਰੀਜ਼ ਹਨ।
ਰਾਮ ਮੰਦਰ ਦੇ ਨਿਰਮਾਣ ਲਈ ਅਸੀਂ ਫਾਂਸੀ 'ਤੇ ਚੜ੍ਹਨ ਲਈ ਵੀ ਤਿਆਰ : ਉਮਾ ਭਾਰਤੀ
NEXT STORY