ਭੋਪਾਲ (ਭਾਸ਼ਾ)- ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਐਤਵਾਰ ਸਵੇਰੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਨੇ 52 ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਪੋਸਟਲ ਬੈਲਟ ਦੀ ਗਿਣਤੀ ਕੀਤੀ। ਇਕ ਸੀਨੀਅਰ ਚੋਣ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 166 ਸੀਟਾਂ 'ਤੇ ਅਤੇ ਕਾਂਗਰਸ 62 ਸੀਟਾਂ 'ਤੇ ਅੱਗੇ ਹੈ। ਭਾਜਪਾ ਨੇ 4 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਮੱਧ ਪ੍ਰਦੇਸ਼ 'ਚ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 128 ਸੀਟਾਂ 'ਤੇ ਅਤੇ ਕਾਂਗਰਸ 99 ਸੀਟਾਂ 'ਤੇ ਅੱਗੇ ਹੈ। ਰਾਜ 'ਚ 17 ਨਵੰਬਰ ਨੂੰ ਇਕ ਹੀ ਪੜਾਅ 'ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਅਧਿਕਾਰੀ ਨੇ ਕਿਹਾ ਕਿ ਰਾਜ 'ਚ ਰਿਕਾਰਡ 77.82 ਫ਼ੀਸਦੀ ਵੋਟਿੰਗ ਹੋਈ, ਜੋ 2018 ਦੀਆਂ ਵਿਧਾਨ ਸਭਾ ਚੋਣਾਂ (75.82 ਫ਼ੀਸਦੀ) ਦੀ ਤੁਲਨਾ 'ਚ 2.19 ਫ਼ੀਸਦੀ ਵੱਧ ਹੈ। ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸਖ਼ਤ ਸੁਰੱਖਿਆ ਵਿਚਾਲੇ 52 ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਸ਼ੁਰੂ ਹੋਈ।
ਇਹ ਵੀ ਪੜ੍ਹੋ : Results Live : 4 ਸੂਬਿਆਂ ਦੀਆਂ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਹੋਈ ਸ਼ੁਰੂ
ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਅਨੁਪਮ ਰਾਜਨ ਨੇ ਕਿਹਾ ਸੀ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਰਾਹੀਂ 77.15 ਫੀਸਦੀ ਵੋਟਿੰਗ ਦਰਜ ਕੀਤੀ ਗਈ। ਰਾਜਨ ਨੇ ਕਿਹਾ ਕਿ ਜੇਕਰ ਪੋਸਟਲ ਬੈਲਟ ਨੂੰ ਜੋੜਿਆ ਜਾਵੇ ਤਾਂ ਵੋਟਿੰਗ ਫ਼ੀਸਦੀ 77.82 ਹੋ ਜਾਂਦੀ ਹੈ, ਜੋ ਪਿਛਲੀਆਂ ਚੋਣਾਂ (2018) ਨਾਲੋਂ 2.19 ਫ਼ੀਸਦੀ ਵੱਧ ਹੈ, ਜਦੋਂ 75.63 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਝਾਬੂਆ ਸੀਟ 'ਤੇ ਸਭ ਤੋਂ ਵੱਧ 26 ਗੇੜਾਂ ਦੀ ਗਿਣਤੀ ਹੋਵੇਗੀ, ਜਦਕਿ ਦਤੀਆ ਜ਼ਿਲ੍ਹੇ ਦੀ ਸੇਵਾਦਾ ਸੀਟ 'ਤੇ ਸਭ ਤੋਂ ਘੱਟ 12 ਰਾਊਂਡਾਂ ਦੀ ਗਿਣਤੀ ਹੋਵੇਗੀ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Results Live : 3 ਸੂਬਿਆਂ 'ਚ ਭਾਜਪਾ ਅੱਗੇ, ਤੇਲੰਗਾਨਾ 'ਚ ਕਾਂਗਰਸ ਨੇ ਬਣਾਈ ਬੜ੍ਹਤ
NEXT STORY