ਆਈਜ਼ੌਲ : ਮਿਜ਼ੋਰਮ 'ਚ ਸੋਮਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਚੋਣਾਂ 'ਚ ਸੱਤਾਧਾਰੀ ਮਿਜ਼ੋ ਨੈਸ਼ਨਲ ਫਰੰਟ (MNF), ਜ਼ੋਰਮ ਪੀਪਲਜ਼ ਮੂਵਮੈਂਟ (ZPM) ਅਤੇ ਕਾਂਗਰਸ ਵਿਚਾਲੇ ਤਿਕੋਣਾ ਮੁਕਾਬਲਾ ਹੋਣ ਦੀ ਉਮੀਦ ਹੈ। ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਨਾਲ ਮਿਜ਼ੋਰਮ 'ਚ ਐਤਵਾਰ ਨੂੰ ਵੋਟਾਂ ਦੀ ਗਿਣਤੀ ਹੋਣੀ ਸੀ। ਹਾਲਾਂਕਿ, ਚੋਣ ਕਮਿਸ਼ਨ ਨੇ ਰਾਜਨੀਤਕ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ, ਚਰਚ ਅਤੇ ਵਿਦਿਆਰਥੀ ਸੰਗਠਨਾਂ ਦੀਆਂ ਅਪੀਲਾਂ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਕਿਉਂਕਿ ਐਤਵਾਰ ਦਾ ਦਿਨ ਈਸਾਈ ਬਹੁਲ ਮਿਜ਼ੋਰਮ ਦੇ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਹੁਣ ਸੋਸ਼ਲ ਮੀਡੀਆ 'ਤੇ ਨਹੀਂ ਪਾ ਸਕਣਗੇ ਫੋਟੋਆਂ, ਜਾਣੋ ਪੂਰਾ ਮਾਮਲਾ
ਮਿਜ਼ੋਰਮ ਦੇ ਵਧੀਕ ਮੁੱਖ ਚੋਣ ਅਧਿਕਾਰੀ ਐੱਚ ਲਿਯਾਨਜੇਲਾ ਨੇ ਮੀਡੀਆ ਨੂੰ ਦੱਸਿਆ ਕਿ ਸਖ਼ਤ ਸੁਰੱਖਿਆ ਵਿਚਾਲੇ ਸਾਰੇ 13 ਕੇਂਦਰਾਂ 'ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਕੇਂਦਰਾਂ ’ਤੇ 40 ਵਿਧਾਨ ਸਭਾ ਸੀਟਾਂ 'ਚੋਂ ਹਰੇਕ ਲਈ ਇਕ ਕਾਊਂਟਿੰਗ ਹਾਲ ਬਣਾਇਆ ਗਿਆ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਹੋਵੇਗੀ ਅਤੇ ਈਵੀਐੱਮ ਵਿੱਚ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8.30 ਵਜੇ ਤੋਂ ਸ਼ੁਰੂ ਹੋਵੇਗੀ।
ਐੱਚ ਲਿਯਾਨਜੇਲਾ ਨੇ ਕਿਹਾ ਕਿ ਆਈਜ਼ੌਲ ਜ਼ਿਲ੍ਹੇ ਵਿੱਚ 3 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ੍ਹਾਂ 'ਚ 12 ਵਿਧਾਨ ਸਭਾ ਹਲਕੇ ਹਨ, ਜਦਕਿ 10 ਹੋਰ ਜ਼ਿਲ੍ਹਿਆਂ ਵਿੱਚ 1-1 ਕੇਂਦਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਸੀਟਾਂ 'ਤੇ ਜਿੱਥੇ ਵੋਟਰਾਂ ਦੀ ਗਿਣਤੀ ਘੱਟ ਹੈ, ਉੱਥੇ ਸਿਰਫ਼ 2 ਗੇੜ ਦੀ ਗਿਣਤੀ ਹੋਵੇਗੀ ਪਰ ਜ਼ਿਆਦਾਤਰ ਹਲਕਿਆਂ 'ਤੇ ਗਿਣਤੀ ਦੇ 5 ਰਾਊਂਡ ਹੋਣਗੇ। ਗਿਣਤੀ ਪ੍ਰਕਿਰਿਆ ਵਿੱਚ 4,000 ਤੋਂ ਵੱਧ ਕਰਮਚਾਰੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕੁਲ ਮਿਲਾ ਕੇ ਈਵੀਐੱਮ ਲਈ 399 ਟੇਬਲ ਅਤੇ ਪੋਸਟਲ ਬੈਲਟ ਦੀ ਗਿਣਤੀ ਲਈ 56 ਟੇਬਲ ਹੋਣਗੇ।
ਇਹ ਵੀ ਪੜ੍ਹੋ : ਤੇਲੰਗਾਨਾ ਚੋਣ ਨਤੀਜਿਆਂ ਦੌਰਾਨ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, DGP ਨੂੰ ਕੀਤਾ ਸਸਪੈਂਡ
ਮਿਜ਼ੋਰਮ ਵਿਧਾਨ ਸਭਾ ਲਈ 7 ਨਵੰਬਰ ਨੂੰ ਵੋਟਿੰਗ ਹੋਈ ਸੀ ਅਤੇ ਰਾਜ ਦੇ 8.57 ਲੱਖ ਵੋਟਰਾਂ 'ਚੋਂ 80 ਫ਼ੀਸਦੀ ਤੋਂ ਵੱਧ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ। ਚੋਣਾਂ ਵਿੱਚ 18 ਔਰਤਾਂ ਸਮੇਤ ਕੁਲ 174 ਉਮੀਦਵਾਰ ਮੈਦਾਨ ਵਿੱਚ ਹਨ। MNF, ZPM ਅਤੇ ਕਾਂਗਰਸ ਨੇ 40-40 ਸੀਟਾਂ 'ਤੇ ਚੋਣ ਲੜੀ, ਜਦਕਿ ਭਾਜਪਾ ਨੇ 13 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ। ਮਿਜ਼ੋਰਮ 'ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਵਾਲੀ ਆਮ ਆਦਮੀ ਪਾਰਟੀ ਨੇ 4 ਸੀਟਾਂ 'ਤੇ ਚੋਣ ਲੜੀ ਸੀ। ਇਸ ਤੋਂ ਇਲਾਵਾ 17 ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਡਾ. ਰਾਜਿੰਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾ ਦੇ ਫੁੱਲ ਕੀਤੇ ਭੇਟ
NEXT STORY