ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1200 ਪਹੁੰਚ ਗਈ ਹੈ। ਮਹਾਰਾਸ਼ਟਰ ਸਰਗਰਮ ਮਾਮਲਿਆਂ 'ਚ ਦੂਜੇ ਨੰਬਰ 'ਤੇ ਹੈ। ਇੱਥੇ 325 ਮਰੀਜ਼ ਹਨ। ਇਨ੍ਹਾਂ 'ਚੋਂ 316 ਮਰੀਜ਼ ਸਿਰਫ਼ ਮੁੰਬਈ 'ਚ ਹਨ। ਮੰਗਲਵਾਰ ਨੂੰ ਮਹਾਰਾਸ਼ਟਰ 'ਚ 66, ਕਰਨਾਟਕ 'ਚ 36, ਗੁਜਰਾਤ 'ਚ 17, ਬਿਹਾਰ 'ਚ 5 ਅਤੇ ਹਰਿਆਣਾ 'ਚ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਰਲ 'ਚ ਸਭ ਤੋਂ ਵੱਧ 430 ਕੋਰੋਨਾ ਮਰੀਜ਼ ਹਨ। ਅਰੁਣਾਚਲ ਪ੍ਰਦੇਸ਼ 'ਚ ਮੰਗਲਵਾਰ ਨੂੰ 2 ਔਰਤਾਂ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ।
ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ 'ਚ ਮੰਗਲਵਾਰ ਨੂੰ 78 ਸਾਲ ਦੇ ਕੋਰੋਨਾ ਪਾਜ਼ੇਟਿਵ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਸੂਬੇ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਪਹਿਲੀ ਮੌਤ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ ਅਤੇ ਮੱਧ ਪ੍ਰਦੇਸ਼ 'ਚ ਕੁੱਲ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੁੱਲ ਮ੍ਰਿਤਕਾਂ ਦੀ ਗਿਣਤੀ 12 ਪਹੁੰਚ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਰੋਨਾ 'ਚ ਲੈ ਰਹੇ ਹੋ DOLO ਤਾਂ ਹੋ ਜਾਓ ਸਾਵਧਾਨ! ਅਸਲ ਸੱਚ ਸੁਣ ਉੱਡਣਗੇ ਹੋਸ਼
NEXT STORY