ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਲਾਗ਼ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਰਿਕਾਰਡ 2.17 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 2,17,353 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਇਕ ਕਰੋੜ 42 ਲੱਖ 91 ਹਜ਼ਾਰ 917 ਹੋ ਗਈ ਹੈ। ਉੱਥੇ ਹੀ ਇਸ ਦੌਰਾਨ ਰਿਕਾਰਡ 1,18,302 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,25,47,866 ਮਰੀਜ਼ ਠੀਕ ਵੀ ਹੋ ਚੁਕੇ ਹਨ। ਉੱਥੇ ਹੀ ਹੁਣ ਤੱਕ 11,72,23,509 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।
ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲੇ 15 ਲੱਖ ਨੂੰ ਪਾਰ ਕਰ ਕੇ 15,69,743 ਹੋ ਗਏ ਹਨ। ਇਸੇ ਮਿਆਦ 'ਚ 1185 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,74,308 ਹੋ ਗਈ ਹੈ। ਦੇਸ਼ 'ਚ ਰਿਕਵਰੀ ਦਰ ਘੱਟ ਕੇ 87.80 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 10.98 ਫੀਸਦੀ ਹੋ ਗਈ ਹੈ, ਜਦੋਂ ਕਿ ਮੌਤ ਦਰ ਘੱਟ ਕੇ 1.22 ਫੀਸਦੀ ਰਹਿ ਗਈ ਹੈ। ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਸਿਖ਼ਰ 'ਤੇ ਹੈ ਅਤੇ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 27,061 ਵੱਧ ਕੇ 6,21,646 ਹੋ ਗਏ ਹਨ। ਇਸ ਦੌਰਾਨ ਸੂਬੇ 'ਚ ਰਿਕਾਰਡ 92,959 ਹੋਰ ਮਰੀਜ਼ ਸਿਹਤਯਾਬ ਹੋਏ, ਜਿਸ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 29,59,056 ਪਹੁੰਚ ਗਈ ਹੈ, ਜਦੋਂ ਕਿ 627 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 59,153 ਹੋ ਗਿਆ ਹੈ।
ਇਹ ਵੀ ਪੜ੍ਹੋ :
ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦੁਨੀਆ ਦੀ ਸਭ ਤੋਂ ਲੰਬੇ ਵਾਲਾਂ ਵਾਲੀ ਕੁੜੀ ਨੇ ਕਟਵਾਏ ਵਾਲ (ਦੇਖੋ ਵੀਡੀਓ)
NEXT STORY