ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ 'ਚ ਕਈ ਦਿਨਾਂ ਤੋਂ ਰਿਕਾਰਡ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਰਹੇ ਹਨ, ਜਦੋਂ ਕਿ ਦੂਜੇ ਦਿਨ ਮਰਨ ਵਾਲਿਆਂ ਦਾ ਅੰਕੜਾ ਵਧਿਆ ਹੈ। ਤਾਜ਼ਾ ਅੰਕੜਿਆਂ ਅਨੁਸਾਰ ਇਕ ਦਿਨ 'ਚ ਕੋਰੋਨਾ ਨਾਲ 2,104 ਲੋਕਾਂ ਦੀ ਜਾਨ ਗਈ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ 3 ਲੱਖ 14 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,59,30,965 ਹੋ ਗਈ ਹੈ। ਉੱਥੇ ਹੀ 2,104 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,84,657 ਹੋ ਗਈ ਹੈ। ਮੰਤਰਾਲਾ ਅਨੁਸਾਰ ਹੁਣ ਤੱਕ 1,34,54,880 ਲੋਕ ਇਸ ਬੀਮਾਰੀ ਤੋਂ ਠੀਕ ਹੋ ਚੁਕੇ ਹਨ। ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 22,91,428 ਹਨ। ਉੱਥੇ ਹੀ ਹੁਣ ਤੱਕ 13,23,30,644 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।
ਦੇਸ਼ 'ਚ ਵੱਧਦੇ ਕੋਰੋਨਾ ਦੇ ਕਹਿਰ ਦਰਮਿਆਨ ਸੂਬੇ ਇਸ ਸਮੇਂ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ। ਉੱਥੇ ਹੀ ਉੱਤਰ ਪ੍ਰਦੇ, ਆਸਾਮ, ਮੱਧ ਪ੍ਰਦੇਸ਼, ਬਿਹਾਰ ਅਤੇ ਛੱਤੀਸਗੜ੍ਹ ਨੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਕੋਰੋਨਾ ਟੀਕਾ ਲਗਾਉਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ 'ਚ 24 ਘੰਟਿਆਂ 'ਚ 67 ਹਜ਼ਾਰ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਵਿਚ ਮਹਾਰਾਸ਼ਟਰ 'ਚ ਜਾਰੀ ਕੋਰੋਨਾ ਪਾਬੰਦੀਆਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸੂਬੇ ਦੇ 'ਬਰੇਕ ਦਿ ਚੈਨ' ਪਾਬੰਦੀਆਂ 'ਚ ਕਈ ਹੋਰ ਨਿਯਮ ਜੋੜ ਦਿੱਤੇ ਗਏ ਹਨ। ਜਿਸ ਤੋਂ ਬਾਅਦ ਉੱਥੇ ਪਿਛਲੇ ਸਾਲ ਦੇ ਸੰਪੂਰਨ ਲਾਕਡਾਊਨ ਵਰਗੀ ਸਖ਼ਤੀ ਲਾਗੂ ਹੋ ਗਈ ਹੈ।
ਇਹ ਵੀ ਪੜ੍ਹੋ : CPM ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਦਾ ਕੋਰੋਨਾ ਨਾਲ ਦਿਹਾਂਤ
ਨੋਟ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
CPM ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਦਾ ਕੋਰੋਨਾ ਨਾਲ ਦਿਹਾਂਤ
NEXT STORY