ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਲਗਾਤਾਰ ਵਧਦੇ ਪ੍ਰਕੋਪ ਦਰਮਿਆਨ ਪਿਛਲੇ 24 ਘੰਟਿਆਂ 'ਚ 58 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ, ਜਿਸ ਨਾਲ ਪੀੜਤਾਂ ਦੀ ਅੰਕੜਾ 26.47 ਲੱਖ ਤੋਂ ਵੱਧ ਹੋ ਗਿਆ ਹੈ, ਜਦੋਂ ਕਿ 19.19 ਲੱਖ ਤੋਂ ਵੱਧ ਲੋਕ ਇਸ ਬੀਮਾਰੀ ਤੋਂ ਹੁਣ ਤੱਕ ਮੁਕਤੀ ਪਾ ਚੁਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਇਨਫੈਕਸ਼ਨ ਦੇ 58,525 ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ 26,47,663 ਹੋ ਗਈ ਹੈ। ਰਾਹਤ ਭਰੀ ਖ਼ਬਰ ਇਹ ਹੈ ਕਿ ਇਸੇ ਮਿਆਦ 'ਚ 57,584 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ 19,19,842 ਹੋ ਗਈ। ਇਸ ਦੌਰਾਨ 941 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 50,921 'ਤੇ ਪਹੁੰਚ ਗਿਆ। ਇਸ ਦਰਮਿਆਨ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 544 ਘੱਟ ਹੋ ਕੇ 6,76,900 ਹੋ ਗਈ ਹੈ।
ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 1986 ਵੱਧ ਕੇ 1,58,705 ਹੋ ਗਈ ਅਤੇ 288 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 20,037 ਹੋ ਗਿਆ। ਇਸ ਦੌਰਾਨ 8837 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ 4,17,123 ਹੋ ਗਈ ਹੈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸ ਸੂਬੇ 'ਚ ਹਨ। ਕੋਰੋਨਾ ਮਹਾਮਾਰੀ ਨਾਲ ਹੁਣ ਤੱਕ ਮੱਧ ਪ੍ਰਦੇਸ਼ 'ਚ 1105, ਰਾਜਸਥਾਨ 'ਚ 862, ਪੰਜਾਬ 'ਚ 812, ਹਰਿਆਣਾ 'ਚ 538, ਜੰਮੂ-ਕਸ਼ਮੀਰ 'ਚ 542, ਓਡੀਸ਼ਾ 'ਚ 343, ਗੋਆ 'ਚ 104, ਨਾਗਾਲੈਂਡ 'ਚ 8, ਮੇਘਾਲਿਆ 'ਚ 6, ਅਰੁਣਾਚਲ ਪ੍ਰਦੇਸ਼ 'ਚ 5, ਦਾਦਰ-ਨਾਗਰ ਹਵੇਲੀ ਅਤੇ ਦਮਨ-ਦੀਵ 'ਚ 2 ਅਤੇ ਸਿੱਕਮ 'ਚ ਇਕ ਵਿਅਕਤੀ ਦੀ ਮੌਤ ਹੋਈ ਹੈ।
ਖੁੱਲ੍ਹਿਆ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਪਹਿਲੇ ਦਿਨ ਭਗਤਾਂ ਨੇ ਇੰਝ ਕੀਤੇ ਦਰਸ਼ਨ
NEXT STORY