ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਲਗਾਤਾਰ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ ਸਭ ਤੋਂ ਵੱਧ 77 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ 60 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 77,266 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 33,87,501 ਹੋ ਗਿਆ। ਇਸ ਦੌਰਾਨ 60,177 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,83,948 ਹੋ ਗਈ ਹੈ।
ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 16,032 ਵੱਧ ਕੇ 7,42,023 ਹੋ ਗਏ ਹਨ। ਦੇਸ਼ 'ਚ ਸਿਰਫ਼ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਅਤੇ ਇਸ ਮਿਆਦ 'ਚ 1,057 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 61,529 ਹੋ ਗਈ। ਦੇਸ਼ 'ਚ ਸਰਗਰਮ ਮਾਮਲੇ 21.90 ਫੀਸਦੀ ਅਤੇ ਰੋਗਮੁਕਤ ਹੋਣ ਵਾਲਿਆਂ ਦੀ ਦਰ 76.28 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.82 ਫੀਸਦੀ ਹੈ।
ਕੋਰੋਨਾ ਨਾਲ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 5,366 ਵੱਧ ਕੇ 1,78,561 ਹੋ ਗਈ ਅਤੇ 355 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 23,444 ਹੋ ਗਿਆ। ਇਸ ਦੌਰਾਨ 9,136 ਲੋਕ ਇਨਫੈਕਸ਼ਨ ਮੁਕਤ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 5,31,563 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ।
ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਮੁਲਾਜ਼ਮਾਂ ਦੇ ਪਰਿਵਾਰ ਨੂੰ 15 ਲੱਖ ਰੁਪਏ ਦੇਵੇਗੀ ਇਹ ਸਰਕਾਰੀ ਕੰਪਨੀ
NEXT STORY