ਨਵੀਂ ਦਿੱਲੀ- ਦੇਸ਼ 'ਚ ਕੋਵਿਡ-19 ਦੇ ਇਕ ਦਿਨ 'ਚ 44,059 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 91 ਲੱਖ ਦੇ ਪਾਰ ਪਹੁੰਚ ਗਏ ਹਨ। ਜਿਨ੍ਹਾਂ 'ਚੋਂ 85,62,641 ਲੋਕ ਠੀਕ ਹੋ ਚੁਕੇ ਹਨ। ਸਿਹਤ ਮੰਤਰਾਲਾ ਨੇ ਇਸ ਦੀ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 91,39,865 ਹੋ ਗਏ ਹਨ। ਉੱਥੇ ਹੀ 511 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,33,738 ਹੋ ਗਈ। ਦੇਸ਼ 'ਚ ਲਗਾਤਾਰ 13 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 5 ਲੱਖ ਤੋਂ ਘੱਟ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਹਾਲੇ 4,43,486 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 4.85 ਫੀਸਦੀ ਹੈ।
ਇਹ ਵੀ ਪੜ੍ਹੋ : ਦਾਜ ਲਈ ਪੈਸੇ ਨਹੀਂ ਜੁਟਾ ਸਕਿਆ ਪਿਤਾ, ਵਿਆਹ ਵਾਲੇ ਕਾਰਡ 'ਤੇ ਸੁਸਾਈਡ ਨੋਟ ਲਿਖ ਦਿੱਤੀ ਜਾਨ
ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.68 ਫੀਸਦੀ ਹੈ। ਉੱਥੇ ਹੀ ਕੋਵਿਡ-19 ਮੌਤ ਦਰ 1.46 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 22 ਨਵੰਬਰ ਤੱਕ ਕੁੱਲ 13.25 ਕਰੋੜ ਤੋਂ ਵੱਧ ਨਮੂਨਿਆਂ ਦੀ ਕੋਵਿਡ-19 ਸੰਬੰਧ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 8,49,596 ਨਮੂਨਿਆਂ ਦਾ ਪ੍ਰੀਖਣ ਐਤਵਾਰ ਨੂੰ ਹੀ ਕੀਤਾ ਗਿਆ।
ਇਹ ਵੀ ਪੜ੍ਹੋ : ਪ੍ਰੇਮਿਕਾ ਨੂੰ ਮਿਲਣ ਪੁੱਜੇ ਪ੍ਰੇਮੀ ਦੀ ਕੁੜੀ ਵਾਲਿਆਂ ਨੇ ਪੂਰੀ ਰਾਤ ਲਾਈ ਝਾੜ, ਸਵੇਰੇ ਬਣਾ ਲਿਆ 'ਜਵਾਈ'
ਕੋਰੋਨਾ ਆਫ਼ਤ ਦਰਮਿਆਨ ਹਰੀਦੁਆਰ 'ਚ ਆਯੋਜਿਤ ਹੋਵੇਗਾ ਕੁੰਭ ਮੇਲਾ, ਉੱਤਰਾਖੰਡ ਸਰਕਾਰ ਨੇ ਖਿੱਚੀ ਤਿਆਰੀ
NEXT STORY