ਨਵੀਂ ਦਿੱਲੀ- ਦੇਸ਼ 'ਚ ਇਕ ਦਿਨ 'ਚ 3,23,144 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 1,76,36,307 ਹੋ ਗਈ ਹੈ, ਜਦੋਂ ਕਿ ਰਾਸ਼ਟਰੀ ਪੱਧਰ 'ਤੇ ਠੀਕ ਹੋਣ ਦੀ ਦਰ ਡਿੱਗ ਕੇ 82.54 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਇਸ ਬਾਰੇ ਦੱਸਿਆ। ਮੰਤਰਾਲਾ ਨੇ ਮੰਗਲਵਾਰ ਸਵੇਰੇ 8 ਵਜੇ ਜਾਰੀ ਕੀਤੀ ਗਈ ਜਾਣਕਾਰੀ 'ਚ ਦੱਸਿਆ ਕਿ ਇਨਫੈਕਸ਼ਨ ਨਾਲ 2,771 ਲੋਕਾਂ ਦੇ ਦਮ ਤੋੜਨ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,97,894 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਇਹ ਗਿਣਤੀ ਵੱਧ ਕੇ 28,82,204 ਹੋ ਗਈ ਹੈ, ਜੋ ਕੁਲ ਪੀੜਤਾਂ ਦਾ 16.34 ਫੀਸਦੀ ਹੈ। ਉੱਥੇ ਹੀ ਰਾਸ਼ਟਰੀ ਪੱਧਰ 'ਤੇ ਕੋਵਿਡ-19 ਨਾਲ ਠੀਕ ਹੋਣ ਦੀ ਦਰ ਡਿੱਗ ਕੇ 82.54 ਫੀਸਦੀ ਹੋ ਗਈ ਹੈ। ਹੁਣ ਤੱਕ 14,52,71,186 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।
ਇਹ ਵੀ ਪੜ੍ਹੋ : ਰਾਹਤ : ਦਿੱਲੀ ਪਹੁੰਚੀ ਆਕਸੀਜਨ ਐਕਸਪ੍ਰੈੱਸ, ਟੈਂਕਰਾਂ ਨਾਲ ਹਸਪਤਾਲਾਂ 'ਚ ਪਹੁੰਚਾਏਗੀ ਕੇਜਰੀਵਾਲ ਸਰਕਾਰ
ਮੰਤਰਾਲੇ ਅਨੁਸਾਰ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧਕੇ 1,45,56,209 ਹੋ ਗਈ ਹੈ, ਜਦੋਂ ਕਿ ਮੌਤ ਦਰ ਡਿੱਗ ਕੇ 1.12 ਫੀਸਦੀ ਹੋ ਗਈ ਹੈ। ਭਾਰਤ 'ਚ 7 ਅਗਸਤ ਨੂੰ ਕੋਵਿਡ-19 ਰੋਗੀਆਂ ਦੀ ਗਿਣਤੀ 20 ਲੱਖ ਤੋਂ ਵੱਧ ਹੋ ਗਈ ਸੀ। ਇਸ ਤੋਂ ਬਾਅਦ 23 ਅਗਸਤ ਨੂੰ ਪੀੜਤਾਂ ਦੀ ਗਿਣਤੀ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਅਤੇ 19 ਦਸੰਬਰ ਨੂੰ ਇਕ ਕਰੋੜ ਤੋਂ ਵੱਧ ਹੋ ਗਈ ਸੀ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 26 ਅਪ੍ਰੈਲ ਤੱਕ 28,09,79,877 ਨਮੂਨਿਆਂ ਦੀ ਜਾਂਚ ਕੀਤੀ ਜਾ ਚੁਕੀ ਹੈ, ਜਿਨ੍ਹਾਂ 'ਚੋਂ 16,58,700 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ।
ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
‘ਵਟਸਐਪ ਗਰੁੱਪ ਦਾ ਐਡਮਿਨ ਕਿਸੇ ਮੈਂਬਰ ਦੀ ਇਤਰਾਜ਼ਯੋਗ ਪੋਸਟ ਲਈ ਜ਼ਿੰਮੇਵਾਰ ਨਹੀਂ’
NEXT STORY