ਨਵੀਂ ਦਿੱਲੀ- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,86,452 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,87,62,976 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 31 ਲੱਖ ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ੁੱਕਰਵਾਰ ਸਵੇਰੇ 6 ਵਜੇ ਜਾਰੀ ਅੰਕੜਇਆਂ ਅਨੁਸਾਰ 3,498 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨਫੈਕਸ਼ਨ ਨਾਲ ਹੁਣ ਤੱਕ 2,08,330 ਲੋਕ ਦਮ ਤੋੜ ਚੁਕੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,70,228 ਹੋ ਗਈ ਹੈ, ਜੋ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 16.90 ਫੀਸਦੀ ਹੈ। ਲੋਕਾਂ ਦੇ ਠੀਕ ਹੋਣ ਦੀ ਦਰ ਘੱਟ ਕੇ 81.99 ਫੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ ਤੱਕ 1,53,84,418 ਲੋਕ ਠੀਕ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.11 ਫੀਸਦੀ ਹੈ। ਉੱਥੇ ਹੀ ਹੁਣ ਤੱਕ 15,22,45,179 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਆਖ਼ਰੀ ਸਾਹ ਲੈ ਰਹੇ ਦੋਸਤ ਲਈ 1300 ਕਿਮੀ ਦੂਰ ਤੋਂ 'ਸੰਜੀਵਨੀ' ਲੈ ਕੇ ਪਹੁੰਚਿਆ ਦੋਸਤ
ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਿਛਲੇ ਸਾਲ 7 ਅਗਸਤ ਨੂੰ 20 ਲੱਖ ਪਾਰ ਕਰ ਗਈ ਸੀ। ਉੱਥੇ ਹੀ ਕੋਵਿਡ ਮਰੀਜ਼ਾਂ ਦੀ ਗਿਣਤੀ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਅੰਕੜੇ ਪਾਰ ਕਰ ਗਈ ਸੀ। ਇਸ ਤੋਂ ਬਾਅਦ 28 ਸਤੰਬਰ ਨੂੰ ਕੋਰੋਨਾ ਦੇ ਮਾਮਲੇ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ, 19 ਦਸੰਬਰ ਨੂੰ ਇਕ ਕਰੋੜ ਅਤੇ 19 ਅਪ੍ਰੈਲ ਨੂੰ ਕੋਰੋਨਾ ਦੇ ਮਾਮਲੇ 1.5 ਕਰੋੜ ਤੋਂ ਵੱਧ ਹੋ ਗਏ ਸਨ। ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 29 ਅਪ੍ਰੈਲ ਤੱਕ 28,63,92,086 ਨਮੂਨਿਆਂ ਦੀ ਜਾਂਚ ਕੀਤੀ ਕੀਤੀ ਗਈ ਹੈ, ਜਿਨ੍ਹਾਂ 'ਚੋਂ 19,20,107 ਨਮੂਨਿਆਂ ਦੀ ਵੀਰਵਾਰ ਨੂੰ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਬੈਂਗਲੁਰੂ ’ਚ ਕੋਵਿਡ-19 ਤੋਂ ਪੀੜਤ 3000 ਲੋਕ ‘ਲਾਪਤਾ’, ਕਈਆਂ ਨੇ ਮੋਬਾਇਲ ਕੀਤੇ ਬੰਦ
ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੋਰੋਨਾ ਦੇ ਮਾਮੂਲੀ ਲੱਛਣ ਵਾਲੇ ਮਰੀਜ਼ ਘਰ ’ਚ ਨਾ ਲਗਉਣ ‘ਰੇਮਡੇਸਿਵਿਰ’: ਸਿਹਤ ਮੰਤਰਾਲਾ
NEXT STORY