ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਲਾਗ਼ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 1.84 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 1,84,372 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਇਕ ਕਰੋੜ 38 ਲੱਖ 73 ਹਜ਼ਾਰ 825 ਹੋ ਗਈ ਹੈ। ਹੁਣ ਤੱਕ 11,11,79,578 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ। ਉੱਥੇ ਹੀ ਇਸ ਦੌਰਾਨ 82,339 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,23,36,036 ਮਰੀਜ਼ ਠੀਕ ਵੀ ਹੋ ਚੁਕੇ ਹਨ।
ਇਹ ਵੀ ਪੜ੍ਹੋ : ਭਾਫ ਕੋਰੋਨਾ ਵਾਇਰਸ ਨੂੰ ਖਤਮ ਕਰਨ ਦਾ ਚੰਗਾ ਬਦਲ ਪਰ ਪੱਕਾ ਸਬੂਤ ਨਹੀਂ
ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲੇ 13 ਲੱਖ ਨੂੰ ਪਾਰ ਕਰ ਕੇ 13,65,704 ਹੋ ਗਏ ਹਨ। ਇਸੇ ਮਿਆਦ 'ਚ 1027 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,72,085 ਹੋ ਗਈ ਹੈ। ਦੇਸ਼ 'ਚ ਰਿਕਵਰੀ ਦਰ ਘੱਟ ਕੇ 88.92 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 9.84 ਫੀਸਦੀ ਹੋ ਗਈ ਹੈ, ਜਦੋਂ ਕਿ ਮੌਤ ਦਰ ਘੱਟ ਕੇ 1.24 ਫੀਸਦੀ ਰਹਿ ਗਈ ਹੈ। ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਸਿਖ਼ਰ 'ਤੇ ਹੈ ਅਤੇ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 28,307 ਵੱਧ ਕੇ 5,94,585 ਹੋ ਗਏ ਹਨ। ਇਸ ਦੌਰਾਨ ਸੂਬੇ 'ਚ 31,624 ਹੋਰ ਮਰੀਜ਼ ਸਿਹਤਯਾਬ ਹੋਏ, ਜਿਸ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 28,66,097 ਪਹੁੰਚ ਗਈ ਹੈ, ਜਦੋਂ ਕਿ 281 ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 58,526 ਹੋ ਗਿਆ ਹੈ।
ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੋਰੋਨਾ ਕਾਲ ਦੀਆਂ ਭਿਆਨਕ ਤਸਵੀਰਾਂ, ਸਸਕਾਰ ਲਈ ਘੱਟ ਪਏ ਸ਼ਮਸ਼ਾਨਘਾਟ, ਲਾਸ਼ਾਂ ਨਾਲ ਭਰੇ ਮੁਰਦਾਘਰ
NEXT STORY