ਨਵੀਂ ਦਿੱਲੀ- ਦੇਸ਼ 'ਚ ਮਹਾਮਾਰੀ ਕੋਵਿਡ-19 ਦੇ ਦਿਨੋਂ-ਦਿਨ ਵਧਦੇ ਕਹਿਰ ਨੂੰ ਰੋਕਣ ਲਈ ਇਸ ਦੀ ਜਾਂਚ, ਇਲਾਜ ਅਤੇ ਸੰਪਰਕ ਦਾ ਪਤਾ ਲਗਾਉਣ 'ਤੇ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਅਧੀਨ ਇਕ ਸਤੰਬਰ ਨੂੰ ਇਕ ਦਿਨ 'ਚ ਫਿਰ 10 ਲੱਖ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ। ਮੰਗਲਵਾਰ ਨੂੰ 10 ਲੱਖ 12 ਹਜ਼ਾਰ 367 ਨਮੂਨਿਆਂ ਦਾ ਪ੍ਰੀਖਣ ਕੀਤਾ ਗਿਆ। ਇਕ ਪੰਦਰਵਾੜੇ ਅੰਦਰ ਇਹ ਤੀਜਾ ਮੌਕਾ ਹੈ, ਜਦੋਂ ਕੋਰੋਨਾ ਵਾਇਰਸ ਦੀ ਇਕ ਦਿਨ 'ਚ 10 ਲੱਖ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ 'ਚ 29 ਅਗਸਤ ਨੂੰ ਰਿਕਾਰਡ 10 ਲੱਖ 55 ਹਜ਼ਾਰ 27 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਇਸ ਤੋਂ ਪਹਿਲਾਂ 21 ਅਗਸਤ ਨੂੰ 10 ਲੱਖ 23 ਲੱਖ 836 ਕੋਰੋਨਾ ਜਾਂਚ ਕੀਤੀ ਗਈ ਸੀ ਅਤੇ ਇਕ ਦਿਨ 'ਚ 10 ਲੱਖ ਤੋਂ ਵੱਧ ਇਨਫੈਕਸ਼ਨ ਪ੍ਰੀਖਣ ਕਰਨ ਵਾਲਾ ਵਿਸ਼ਵ 'ਚ ਭਾਰਤ ਤੀਜਾ ਦੇਸ਼ ਬਣਿਆ ਸੀ।
ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ 'ਚ ਦੱਸਿਆ ਗਿਆ ਹੈ ਕਿ ਇਕ ਸਤੰਬਰ ਤੱਕ ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੁੱਲ 4 ਕਰੋੜ 43 ਲੱਖ 37 ਹਜ਼ਾਰ 201 ਨਮੂਨਿਆਂ ਦੀ ਜਾਂਚ ਕੀਤੀ ਜਾ ਚੁਕੀ ਹੈ। ਦੂਜੇ ਪਾਸੇ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ 'ਚ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਸਿਹਤ ਮਹਿਕਮੇ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ 'ਚ ਪਿਛਲੇ 24 ਘੰਟਿਆਂ 'ਚ ਇਨਫੈਕਸ਼ਨ ਦੇ 78,357 ਨਵੇਂ ਮਾਮਲੇ ਸਾਹਮਣੇ ਆਏ ਅਤੇ ਕੁੱਲ ਮਰੀਜ਼ਾਂ ਦੀ ਗਿਣਤੀ 37,69,524 'ਤੇ ਪਹੁੰਚ ਗਈ। ਪਿਛਲੇ 24 ਘੰਟਿਆਂ 'ਚ ਇਨਫੈਕਸ਼ਨ ਦੇ 1045 ਮਰੀਜ਼ਾਂ ਦੀ ਮੌਤ ਹੋਈ ਅਤੇ ਮ੍ਰਿਤਕਾਂ ਦੀ ਕੁੱਲ ਗਿਣਤੀ 66333 ਹੋ ਗਈ। ਇਨਫੈਕਸ਼ਨ ਨਾਲ ਹੁਣ ਤੱਕ 29,01,909 'ਤੇ ਪਹੁੰਚ ਗਈ। ਪਿਛਲੇ 24 ਘੰਟਿਆਂ 'ਚ 62026 ਮਰੀਜ਼ ਸਿਹਤਯਾਬ ਹੋਏ। ਕੋਰੋਨਾ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਦਰ 76.98 ਫੀਸਦੀ ਅਤੇ ਮੌਤ ਦਰ 1.76 ਫੀਸਦੀ ਹੈ। ਦੇਸ਼ 'ਚ ਕੋਰੋਨਾ ਦੇ ਫਿਲਹਾਲ ਸਰਗਰਮ ਮਾਮਲੇ 21.26 ਫੀਸਦੀ ਯਾਨੀ 8 ਲੱਖ ਇਕ ਹਜ਼ਾਰ 282 ਹਨ।
ਪਾਕਿਸਤਾਨ ਦੀ ਨਾਪਾਕ ਹਰਕਤ: LOC 'ਤੇ ਮੁੜ ਜੰਗਬੰਦੀ ਦੀ ਉਲੰਘਣਾ, ਫ਼ੌਜ ਦਾ ਅਧਿਕਾਰੀ ਸ਼ਹੀਦ
NEXT STORY