ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਈਬਰ ਸੁਰੱਖਿਆ ਨੂੰ ਰਾਸ਼ਟਰੀ ਸੁਰੱਖਿਆ ਦਾ ਅਭਿੰਨ ਹਿੱਸਾ ਦੱਸਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੀ ਤਰੱਕੀ ਸਾਈਬਰ ਸੁਰੱਖਿਆ ਦੇ ਬਿਨਾਂ ਸੰਭਵ ਨਹੀਂ ਹੈ। ਸ਼ਾਹ ਨੇ ਇਕ ਪ੍ਰੋਗਰਾਮ 'ਚ ਇਹ ਵੀ ਕਿਹਾ ਕਿ ਸਾਈਬਰ ਅਪਰਾਧ ਦੀ ਕੋਈ ਹੱਦ ਨਹੀਂ ਹੁੰਦੀ ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਸਾਰੇ ਪੱਖ ਮਿਲ ਕੇ ਇਸ ਸਮੱਸਿਆ ਨਾਲ ਨਜਿੱਠਣ। ਉਨ੍ਹਾਂ ਨੇ ਇੱਥੇ ਭਾਰਤੀ ਸਾਈਬਰ ਅਪਰਾਧ ਕੋਆਰਡੀਨੇਟਰ ਕੇਂਦਰ (ਆਈ4ਸੀ) ਦੇ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਸਾਈਬਰ ਸੁਰੱਖਿਆ ਰਾਸ਼ਟਰੀ ਸੁਰੱਖਿਆ ਦਾ ਅਭਿੰਨ ਹਿੱਸਾ ਹੈ। ਸਾਨੂੰ ਸਾਈਬਰ ਸੁਰੱਖਿਆ ਯਕੀਨੀ ਕਰਨੀ ਹੋਵੇਗੀ, ਕਿਉਂਕਿ ਸਾਈਬਰ ਸੁਰੱਖਿਆ ਦੇ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ।''
ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਭਾਰਤ 'ਚ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਅਗਲੇ 5 ਸਾਲਾਂ 'ਚ 5 ਹਜ਼ਾਰ ਸਾਈਬਰ ਕਮਾਂਡੋ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਸਾਈਬਰ ਖੇਤਰ ਨੂੰ ਸੁਰੱਖਿਅਤ ਬਣਾਉਣ 'ਤੇ ਜ਼ੋਰ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਦੁਨੀਆ 'ਚ 46 ਫ਼ੀਸਦੀ ਡਿਜੀਟਲ ਲੈਣ-ਦੇਣ ਹੋ ਰਹੇ ਹਨ। ਉਨ੍ਹਾਂ ਨੇ ਦੇਸ਼ 'ਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਚਾਰ ਪਲੇਟਫਾਰਮ ਦਾ ਉਦਘਾਟਨ ਵੀ ਕੀਤਾ। ਭਾਰਤੀ ਸਾਈਬਰ ਅਪਰਾਧ ਕੋਆਰਡੀਨੇਟਰ ਕੇਂਦਰ ਦੀ ਸਥਾਪਨਾ ਗ੍ਰਹਿ ਮੰਤਰਾਲਾ ਦੇ ਅਧੀਨ 2018 'ਚ ਕੀਤੀ ਗਈ ਸੀ। ਇਸ ਦਾ ਮਕਸਦ ਦੇਸ਼ 'ਚ ਸਾਈਬਰ ਅਪਰਾਧ ਨਾਲ ਜੁੜੇ ਸਾਰੇ ਮੁੱਦਿਆਂ 'ਤੇ ਧਿਆਨ ਦੇਣ ਲਈ ਇਕ ਰਾਸ਼ਟਰੀ ਪੱਧਰ ਦਾ ਕੋਆਰਡੀਨੇਟਰ ਕੇਂਦਰ ਬਣਾਉਣਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣਪਤੀ ਵਿਸਰਜਨ ਦੌਰਾਨ ਗੰਗਾ ਨਦੀ 'ਚ ਡੁੱਬੇ 4 ਨੌਜਵਾਨ, ਮੱਚੀ ਹਫ਼ੜਾ-ਦਫ਼ੜੀ
NEXT STORY