ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿਚ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 54.4 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਉਨ੍ਹਾਂ ਵਿਚੋਂ ਉੱਤਰ ਪ੍ਰਦੇਸ਼ ਦਾ ਇਕ ਜੋੜਾ ਅਤੇ ਉੱਤਰਾਖੰਡ ਦਾ ਇਕ ਨੌਜਵਾਨ ਸ਼ਾਮਲ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸ਼ਿਵਪੁਰੀ ਵਾਸੀ ਰਾਬਿਨ ਸਿੰਘ (24) ਅਤੇ ਉਸ ਦੀ ਪਤਨੀ ਸ਼ਬਾਨਾ (23) ਅਤੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਛਤਰਪੁਰ ਵਾਸੀ ਅਭਿਸ਼ੇਕ ਮਹਿਰਾ (19) ਵਜੋਂ ਹੋਈ ਹੈ।
ਖ਼ਬਰਾਂ ਮੁਤਾਬਕ ਸ਼ਿਮਲਾ ਜ਼ਿਲ੍ਹੇ ਦੇ ਕੋਟਖਾਈ ਕੋਲ ਗੁੰਮਾ ਵਿਚ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਸ਼ਿਮਲਾ ਤੋਂ ਕੋਟਖਾਈ ਵੱਲ ਜਾ ਰਹੇ ਕਈ ਲੋਕਾਂ ਕੋਲ ਚਿੱਟਾ ਹੈ। ਇਸੇ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਹੁੱਲੀ ਪੁਲ ਨੇੜੇ ਬੈਰੀਕੇਡ ਲਾ ਦਿੱਤਾ। ਜਦੋਂ ਪੁਲਸ ਨੇ ਦੋਸ਼ੀਆਂ ਦੇ ਵਾਹਨ ਦੀ ਤਲਾਸ਼ੀ ਲਈ ਤਾਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ। ਉਸ ਦੇ ਤੁਰੰਤ ਬਾਅਦ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਿਮਲਾ ਦੇ ਸੀਨੀਅਰ ਪੁਲਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ. ਡੀ. ਪੀ. ਐਸ) ਐਕਟ 1985 ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
'ਬੇਟੀ ਪੜ੍ਹਾਓ' ਮਹਿਲਾ ਸਸ਼ਕਤੀਕਰਨ ਦੀ ਯਾਤਰਾ ਦਾ ਅਗਲਾ ਕਦਮ ਹੈ: ਰੇਖਾ ਗੁਪਤਾ
NEXT STORY