ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੋਟਪੂਤਲੀ-ਬਹਿਰੋੜ ਜ਼ਿਲ੍ਹੇ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ-48 'ਤੇ ਸਥਿਤ ਇੱਕ ਹੋਟਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਅਤੇ ਮੁਟਿਆਰ ਦੀਆਂ ਲਾਸ਼ਾਂ ਮਿਲਣ ਨਾਲ ਹੜਕੰਪ ਮਚ ਗਿਆ। ਇਹ ਘਟਨਾ ਬਹਿਰੋੜ ਥਾਣਾ ਖੇਤਰ ਦੇ ਕਾਂਕਰ ਦੋਪਾ ਪਿੰਡ ਨੇੜੇ ਸਥਿਤ ਗਣਗੌਰ ਮਿਡਵੇ ਹੋਟਲ ਵਿੱਚ ਵਾਪਰੀ ਹੈ।
ਮ੍ਰਿਤਕਾਂ ਦੀ ਪਛਾਣ ਇੰਦਰ ਮੀਨਾ (20) ਅਤੇ ਮੰਜੂ ਧਾਨਕਾ (19) ਵਜੋਂ ਹੋਈ ਹੈ। ਇਹ ਦੋਵੇਂ ਨਾਰਾਇਣਪੁਰ ਇਲਾਕੇ ਦੇ ਅਜਬਪੁਰਾ ਪਿੰਡ ਦੇ ਰਹਿਣ ਵਾਲੇ ਸਨ। ਜਾਣਕਾਰੀ ਅਨੁਸਾਰ ਇਸ ਜੋੜੇ ਨੇ 22 ਜਨਵਰੀ ਨੂੰ ਹੋਟਲ ਵਿੱਚ ਕਮਰਾ ਲਿਆ ਸੀ। ਸ਼ਨੀਵਾਰ ਨੂੰ ਜਦੋਂ ਨੌਜਵਾਨ ਦਾ ਇੱਕ ਦੋਸਤ ਉਨ੍ਹਾਂ ਨੂੰ ਮਿਲਣ ਆਇਆ, ਤਾਂ ਵਾਰ-ਵਾਰ ਦਰਵਾਜ਼ਾ ਖੜਕਾਉਣ 'ਤੇ ਵੀ ਕੋਈ ਜਵਾਬ ਨਹੀਂ ਮਿਲਿਆ। ਅੰਦਰ ਝਾਕ ਕੇ ਦੇਖਣ 'ਤੇ ਦੋਵਾਂ ਦੀਆਂ ਲਾਸ਼ਾਂ ਫੰਦੇ ਨਾਲ ਲਟਕਦੀਆਂ ਦਿਖਾਈ ਦਿੱਤੀਆਂ।
ਇਹ ਵੀ ਪੜ੍ਹੋ- 17 ਸੂਬਿਆਂ 'ਚ ਐਮਰਜੈਂਸੀ ! 14,000 ਤੋਂ ਵੱਧ ਫਲਾਈਟਾਂ ਰੱਦ, ਅਮਰੀਕਾ 'ਚ ਬੇਹੱਦ ਭਿਆਨਕ ਬਣੇ ਹਾਲਾਤ
ਸੂਚਨਾ ਮਿਲਣ 'ਤੇ ਬਹਿਰੋੜ ਪੁਲਸ ਅਤੇ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਸ ਅਨੁਸਾਰ ਕਮਰਾ ਅੰਦਰੋਂ ਬੰਦ ਸੀ ਅਤੇ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਖੁਦਕੁਸ਼ੀ ਦਾ ਪ੍ਰਤੀਤ ਹੁੰਦਾ ਹੈ। ਪੁਲਸ ਹੋਟਲ ਦੇ ਰਿਕਾਰਡ, ਸੀ.ਸੀ.ਟੀ.ਵੀ. ਫੁਟੇਜ ਅਤੇ ਮੋਬਾਈਲ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਪੁਲਸ ਟੀਮ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫਤਾਰ ਬਣੀ 'ਕਾਲ' ! UP 'ਚ ਟਰੈਕਟਰ-ਟਰਾਲੀ ਪਲਟਣ ਨਾਲ ਦੋ ਮਜ਼ਦੂਰਾਂ ਦੀ ਗਈ ਜਾਨ
NEXT STORY