ਠਾਣੇ (ਏਜੰਸੀ)- ਮਹਾਰਾਸ਼ਟਰ ਦੇ ਠਾਣੇ ਵਿਚ ਇਕ ਵਿਸ਼ੇਸ਼ ਪੋਕਸੋ ਅਦਾਲਤ ਨੇ ਇਕ ਨਾਬਾਲਗ ਕੁੜੀ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਇਕ ਜੋੜੇ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਗਠਿਤ ਵਿਸ਼ੇਸ਼ ਅਦਾਲਤ ਦੀ ਜੱਜ ਰੂਬੀ ਮਾਲਵੰਕਰ ਨੇ 29 ਨਵੰਬਰ ਨੂੰ ਆਪਣੇ ਹੁਕਮਾਂ ਵਿੱਚ ਮੀਰਾ ਰੋਡ ਦੇ ਰਹਿਣ ਵਾਲੇ ਜਤਿੰਦਰ ਤਿਵਾਰੀ ਅਤੇ ਨਮਿਤਾ ਤਿਵਾਰੀ ਨੂੰ 25-25 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ।
ਇਹ ਵੀ ਪੜ੍ਹੋ: ਵਕਫ ਬਿੱਲ ਦੇ ਬਹਾਨੇ ਕੇਂਦਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਿਹਾ : ਮਮਤਾ
ਇਸਤਗਾਸਾ ਪੱਖ ਦੇ ਅਨੁਸਾਰ, ਦੋਸ਼ੀ ਵਿਅਕਤੀ ਨੇ 2010 ਵਿੱਚ ਨਾਬਾਲਗ ਕੁੜੀ ਨਾਲ ਦੋਸਤੀ ਕੀਤੀ ਸੀ, ਜੋ ਕਿ ਉਸਦੀ ਇਮਾਰਤ ਵਿੱਚ ਕੰਮ ਕਰਨ ਵਾਲੀ ਆਪਣੀ ਮਾਂ ਅਤੇ ਦਾਦੀ ਨਾਲ ਉੱਥੇ ਜਾਂਦੀ ਸੀ। ਕੇਸ ਵਿੱਚ ਇਸਤਗਾਸਾ ਪੱਖ ਦੀ ਨੁਮਾਇੰਦਗੀ, ਵਕੀਲ ਰੇਖਾ ਹਿਵਰਾਲੇ ਅਤੇ ਵਰਸ਼ਾ ਚੰਦਨੇ ਨੇ ਕੀਤੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਵਿਅਕਤੀ ਨੇ ਪੀੜਤਾ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ: ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 500 ਦੇ ਕਰੀਬ ਪੁੱਜੀ
ਇਸਤਗਾਸਾ ਪੱਖ ਮੁਤਾਬਕ ਜਤਿੰਦਰ ਤਿਵਾਰੀ ਦੀ ਪਤਨੀ ਨੇ ਉਸ ਨੂੰ ਕੁੜੀ ਦਾ ਜਿਨਸੀ ਸ਼ੋਸ਼ਣ ਕਰਨ ਲਈ ਉਕਸਾਇਆ ਅਤੇ ਪੀੜਤਾ ਗਰਭਵਤੀ ਵੀ ਹੋ ਗਈ। ਅਦਾਲਤ ਨੇ ਕਿਹਾ ਕਿ ਜੋੜੇ ਨੂੰ ਪੋਕਸੋ ਐਕਟ ਦੀ ਧਾਰਾ 6 (ਗੰਭੀਰ ਜਿਨਸੀ ਸ਼ੋਸ਼ਨ) ਦੇ ਤਹਿਤ ਘੱਟੋ-ਘੱਟ ਸਜ਼ਾ ਸੁਣਾਈ ਜਾ ਰਹੀ ਹੈ, ਕਿਉਂਕਿ ਦੋਵੇਂ ਹੁਣ ਸੀਨੀਅਰ ਨਾਗਰਿਕ ਹਨ ਅਤੇ ਹੋਰ ਅਪਰਾਧਿਕ ਮਾਮਲਿਆਂ ਦਾ ਵੀ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ: ਭਾਰਤ ਤੋਂ 7 ਲੱਖ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਓਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਕਫ ਬਿੱਲ ਦੇ ਬਹਾਨੇ ਕੇਂਦਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਿਹਾ : ਮਮਤਾ
NEXT STORY