ਨਵੀਂ ਦਿੱਲੀ- ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨਾਲ ਮਿਲਣ ਦੀ ਮਨਜ਼ੂਰੀ ਦਿੱਤੀ। ਜਾਣਕਾਰੀ ਅਨੁਸਾਰ, ਕੋਰਟ ਵਲੋਂ ਮਨੀਸ਼ ਸਿਸੋਦੀਆ ਨੂੰ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪਤਨੀ ਨੂੰ ਮਿਲਣ ਦੀ ਮਨਜ਼ੂਰੀ ਦਿੱਤੀ ਗਈ ਹੈ। ਹਾਲਾਂਕਿ ਇਸ ਮੁਲਾਕਾਤ ਦੌਰਾਨ ਸਿਸੋਦੀਆ ਮੀਡੀਆ ਨਾਲ ਗੱਲਬਾਤ ਨਹੀਂ ਕਰ ਸਕਦੇ ਹਨ। ਕੋਰਟ ਨੇ ਸਿਸੋਦੀਆ ਦੇ ਮੀਡੀਆ ਨਾਲ ਗੱਲਬਾਤ ਨਾ ਕਰਨ ਅਤੇ ਰਾਜਨੀਤਕ ਹਿੱਸੇਦਾਰੀ ਨਹੀਂ ਕਰਨ ਦੀ ਸ਼ਰਤ ਨਾਲ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼
ਦੱਸਣਯੋਗ ਹੈ ਕਿ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਸਿਸੋਦੀਆ ਫਿਲਹਾਲ ਜੇਲ੍ਹ 'ਚ ਹਨ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ 'ਚ ਪਿਛਲੇ ਦਿਨੀਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਮਨਾਕ: ਪ੍ਰਿੰਸੀਪਲ ਸਣੇ ਦੋ ਅਧਿਆਪਕਾਂ ਨੇ 6ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ
NEXT STORY