ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤੱਕ ਵਧਾ ਦਿੱਤੀ ਹੈ। ਸੀ.ਬੀ.ਆਈ. ਅਤੇ ਈ.ਡੀ. ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਾਮਲੇ ਵਿੱਚ ਦੋਸ਼ ਤੈਅ ਕਰਨ ਲਈ ਅੱਗੇ ਦੀਆਂ ਦਲੀਵਾਂ ਲਈ 30 ਮਈ ਦੀ ਤਰੀਕ ਤੈਅ ਕੀਤੀ ਹੈ। ਜੱਜ ਨੇ ਕਿਹਾ ਕਿ ਦੋਸ਼ਾਂ 'ਤੇ ਬਹਿਸ ਕਰਨ ਲਈ ਇਕ ਅਰਜ਼ੀ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।
ਸਿਸੋਦੀਆ ਅਤੇ ਹਿਰਾਸਤ ਵਿੱਚ ਹੋਰ ਮੁਲਜ਼ਮਾਂ ਨੂੰ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ 30 ਅਪ੍ਰੈਲ ਨੂੰ ਕਥਿਤ ਘੁਟਾਲੇ ਦੇ ਸਬੰਧ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਸੀ.ਬੀ.ਆਈ. ਅਤੇ ਈ.ਡੀ. ਦੇ ਨਾਲ-ਨਾਲ ਸਿਸੋਦੀਆ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਆਬਕਾਰੀ ਮਾਮਲਾ: ਕੇਜਰੀਵਾਲ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ 11 ਜੁਲਾਈ ਤੱਕ ਕੀਤੀ ਸੂਚੀਬੱਧ
NEXT STORY