ਨਵੀਂ ਦਿੱਲੀ—ਆਈ.ਐੱਨ.ਐੱਕਸ ਮੀਡੀਆਂ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਪੀ. ਚਿਦਾਂਬਰਮ ਨੂੰ ਅੱਜ ਭਾਵ ਬੁੱਧਵਾਰ ਨੂੰ ਅਦਾਲਤ ਤੋਂ ਵੱਡਾ ਝਟਕਾ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 27 ਨਵੰਬਰ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਅੱਜ ਉਨ੍ਹਾਂ ਨੂੰ ਅੱਜ ਪੀ. ਚਿਦਾਂਬਰਮ ਨੂੰ ਵੀਡੀਓ ਕਾਨਫਰੈਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ 'ਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਅੱਜ ਭਾਵ ਬੁੱਧਵਾਰ ਨੂੰ ਹੀ ਸਮਾਪਤ ਹੋ ਰਹੀ ਸੀ।

ਇਹ ਹੈ ਪੂਰਾ ਮਾਮਲਾ-
ਸੀ.ਬੀ.ਆਈ. ਨੇ ਚਿਦਾਂਬਰਮ ਨੂੰ 21 ਅਗਸਤ ਦੀ ਰਾਤ ਉਨ੍ਹਾਂ ਦੇ ਜੋਰਬਾਗ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹੈ ਕਿ ਵਿੱਤ ਮੰਤਰੀ ਦੇ ਰੂਪ 'ਚ ਚਿਦਾਂਬਰਮ ਦੇ ਕਾਰਜਕਾਲ ਦੌਰਾਨ 2007 'ਚ 305 ਕਰੋੜ ਰੁਪਏ ਦੇ ਵਿਦੇਸ਼ੀ ਫੰਡ ਪ੍ਰਾਪਤ ਕਰਨ ਲਈ ਆਈ.ਐੱਨ.ਐਕਸ. ਮੀਡੀਆ ਸਮੂਹ ਨੂੰ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ (ਐੱਫ.ਆਈ.ਪੀ.ਬੀ.) ਦੀ ਮਨਜ਼ੂਰੀ 'ਚ ਬੇਨਿਯਮੀਆਂ ਸਨ। ਇਸ ਮਾਮਲੇ 'ਚ ਸੀ.ਬੀ.ਆਈ. ਨੇ 15 ਮਈ 2017 'ਚ ਇਕ ਸ਼ਿਕਾਇਤ ਦਰਜ ਕੀਤੀ ਸੀ। ਇਸ ਤੋਂ ਬਾਅਦ ਈ.ਡੀ. ਨੇ 2017 'ਚ ਇਸ ਸੰਬੰਧ 'ਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ।
ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
NEXT STORY