ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਪਵਨ ਖੇੜਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਉਨ੍ਹਾਂ ਦੀ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਇਕ ਮਾਮਲੇ 'ਚ ਦਿੱਤੀ ਗਈ ਅੰਤਰਿਮ ਜ਼ਮਾਨਤ ਦੀ ਮਿਆਦ 3 ਮਾਰਚ ਤੱਕ ਵਧਾ ਦਿੱਤੀ। ਆਸਾਮ ਪੁਲਸ ਨੇ ਪਿਛਲੇ ਹਫ਼ਤੇ ਖੇੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਆਸਾਮ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਦੀ ਉਸ ਦੀ ਰਿਪੋਰਟ 'ਤੇ ਨੋਟਿਸ ਲਿਆ ਕਿ ਪ੍ਰਦੇਸ਼ ਦੀ ਪੁਲਸ ਮਾਮਲੇ 'ਚ ਆਪਣਾ ਜਵਾਬ ਦਾਖ਼ਲ ਕਰਨਾ ਚਾਹੁੰਦੀ ਹੈ।
ਉੱਤਰ ਪ੍ਰਦੇਸ਼ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਗਰਿਮਾ ਪ੍ਰਸਾਦ ਨੇ ਕਿਹਾ ਕਿ ਉਹ ਵੀ ਇਸ ਮਾਮਲੇ 'ਚ ਜਵਾਬ ਦਾਖ਼ਲ ਕਰੇਗੀ। ਬੈਂਚ ਨੇ ਰਿਪੋਰਟਾਂ 'ਤੇ ਨੋਟਿਸ ਲਿਆ ਅਤੇ ਖੇੜਾ ਦੀ ਪਟੀਸ਼ਨ 'ਤੇ ਸੁਣਵਾਈ 3 ਮਾਰਚ ਨੂੰ ਤੈਅ ਕੀਤੀ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ 23 ਫਰਵਰੀ ਨੂੰ ਉਨ੍ਹਾਂ ਨੂੰ (ਖੇੜਾ ਨੂੰ) ਦਿੱਤੀ ਗਈ ਅੰਤਰਿਮ ਜ਼ਮਾਨਤ ਉਦੋਂ ਤੱਕ ਪ੍ਰਭਾਵੀ ਰਹੇਗੀ। ਮੁੰਬਈ 'ਚ 17 ਫਰਵਰੀ ਨੂੰ ਇਕ ਪੱਤਰਕਾਰ ਸੰਮੇਲਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਖੇੜਾ ਦੀ ਟਿੱਪਣੀ ਦੇ ਸੰਬੰਧ 'ਚ ਉਨ੍ਹਾਂ ਨੂੰ ਪਿਛਲੇ ਦਿਨੀਂ ਰਾਏਪੁਰ ਜਾਣ ਵਾਲੀ ਉਡਾਣ ਨਾਲ ਦਿੱਲੀ ਹਾਈ ਅੱਡੇ 'ਤੇ ਉਤਾਰੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇੱਥੇ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।
ਦਿੱਲੀ ਆਬਕਾਰੀ ਘਪਲਾ ਮਾਮਲਾ; 4 ਮਾਰਚ ਤੱਕ CBI ਦੀ ਹਿਰਾਸਤ 'ਚ ਰਹਿਣਗੇ ਡਿਪਟੀ CM ਸਿਸੋਦੀਆ
NEXT STORY