ਨਵੀਂ ਦਿੱਲੀ (ਕਮਲ ਕੁਮਾਰ ਕਾਂਸਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਅਦਾਲਤ ਵੱਲੋਂ ਸੰਮਨ ਜਾਰੀ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ 1984 ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਇਟਲਰ ਦੇ ਖਿਲਾਫ ਸਟਿੰਗ ਜਾਰੀ ਕਰਨ ਦੇ ਮਾਮਲੇ ਨੂੰ ਲੈ ਕੇ ਐੱਫ. ਆਈ. ਆਰ. ਦਰਜ ਹੋਈ ਸੀ। ਹੁਣ ਇਸ ਮਾਮਲੇ ਦੀ ਜਾਂਚ ਦਿੱਲੀ ਪੁਲਸ ਕ੍ਰਾਈਮ ਬ੍ਰਾਂਚ ਕਰ ਰਹੀ ਹੈ। ਅਦਾਲਤ ਵੱਲੋਂ ਸੰਮਨ ਜਾਰੀ ਹੋਣ 'ਤੇ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਹ ਜਾਂਚ ਲਈ ਤਿਆਰ ਹਨ ਤੇ ਜਦੋਂ ਵੀ ਜਾਂਚ ਏਜੰਸੀ ਉਨ੍ਹਾਂ ਨੂੰ ਸੱਦੇਗੀ ਤਾਂ ਉਹ ਜਾਣਗੇ ਅਤੇ ਸੱਚ ਨੂੰ ਸਾਹਮਣੇ ਲਿਆਉਣਗੇ।
ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀ. ਕੇ. ਵੱਲੋਂ ਜਗਦੀਸ਼ ਟਾਈਟਲਰ ਦਾ ਇਕ ਵੀਡੀਓ ਰਿਲੀਜ਼ ਕੀਤਾ ਗਿਆ ਸੀ, ਜਿਸ 'ਚ ਟਾਈਟਲਰ 100 ਬੰਦਿਆਂ ਨੂੰ ਮਾਰਨ ਦਾ ਦਾਅਵਾ ਕਰ ਰਿਹਾ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਵੀਡੀਓ ਸਹੀ ਹੈ ਜਾਂ ਨਹੀਂ।
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਸ਼ਾਮਲੀ ਪੁੱਜੇ ਰਾਹੁਲ-ਪ੍ਰਿਯੰਕਾ
NEXT STORY