ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਠਾਣੇ ਦੀ ਇਕ ਸੈਸ਼ਨ ਅਦਾਲਤ ਨੇ ਇਕ ਮਾਡਲ ਨਾਲ ਕਥਿਤ ਰੂਪ ’ਚ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ 27 ਸਾਲਾ ਨੌਜਵਾਨ ਦੀ ਜ਼ਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਅਦਾਲਤ ਨੇ ਨਾਲ ਹੀ ਪੀੜਤਾ ਵੱਲੋਂ ਆਪਣੇ ਪ੍ਰਸਤਾਵਿਤ ਵਿਆਹ ਨੂੰ ਬਚਾਉਣ ਲਈ ਪੇਸ਼ ਕੀਤੇ ਗਏ ਸਮਝੌਤਾ ਹਲਫ਼ਨਾਮੇ ’ਤੇ ਵੀ ਇਹ ਕਹਿੰਦੇ ਹੋਏ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਅਪਰਾਧ ਸਮਝੌਤਾਯੋਗ ਨਹੀਂ ਹੈ। ਮਾਮਲਾ ਅਜੇ ਜਾਂਚ ਅਧੀਨ ਹੈ। ਪੀੜਤ ਮੁਟਿਆਰ ਨੇ ਡਰ ਪ੍ਰਗਟਾਇਆ ਸੀ ਕਿ ਜੇ ਉਸ ਦੇ ਹੋਣ ਵਾਲੇ ਪਤੀ ਨੂੰ ਇਸ ਘਟਨਾ ਬਾਰੇ ਪਤਾ ਲੱਗ ਜਾਂਦਾ ਹੈ ਤਾਂ ਉਸ ਦੀ ਵਿਆਹੁਤਾ ਜ਼ਿੰਦਗੀ ਪ੍ਰਭਾਵਿਤ ਹੋ ਸਕਦੀ ਹੈ।
ਇਸਤਗਾਸਾ ਪੱਖ ਅਨੁਸਾਰ ਸੂਰਤ ਦੇ ਰਹਿਣ ਵਾਲੇ ਅਕਸ਼ੇ ਕੁਮਾਰ ਨੂੰ ਪੁਲਸ ਨੇ 25 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ। 26 ਸਾਲਾ ਪੇਸ਼ੇਵਰ ਮਾਡਲ ਜੋ ਮੂਲ ਰੂਪ ’ਚ ਪੰਜਾਬ ਦੀ ਰਹਿਣ ਵਾਲੀ ਹੈ, ਨੇ ਦੋਸ਼ ਲਾਇਆ ਸੀ ਕਿ ਅਕਸ਼ੇ ਨੇ ਉਸ ਨੂੰ ਗੋਆ ਤੋਂ ਮੀਰਾ ਰੋਡ ਦੇ ਇਕ ਹੋਟਲ ’ਚ ਅਦਾਕਾਰੀ ਦੇ ਆਡੀਸ਼ਨ ਦੇ ਬਹਾਨੇ ਲਾਲਚ ਦੇ ਕੇ ਲਿਆਂਦਾ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਇਹ ਵੀ ਪੜ੍ਹੋ- 'ਹਾਲੇ ਖ਼ਤਮ ਨਹੀਂ ਹੋਈ ਜੰਗ..!' ਇਜ਼ਰਾਈਲੀ PM ਨੇ ਦੇ'ਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਪੁਲਸ ਨੇ TMC ਆਗੂ ਨੂੰ ਕੀਤਾ ਗ੍ਰਿਫ਼ਤਾਰ
NEXT STORY