ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਦੀ ਜਸਟਿਸ ਪ੍ਰਤਿਭਾ ਐੱਮ. ਸਿੰਘ ਅਤੇ ਜਸਟਿਸ ਮਧੂ ਜੈਨ ਦੀ ਬੈਂਚ ਨੇ ਮੰਗਲਵਾਰ ਨੂੰ 2008 ਦੇ ਸਿਲਸਿਲੇਵਾਰ ਬੰਬ ਧਮਾਕਿਆਂ ਦੇ ਮਾਮਲੇ ਵਿਚ ਇੰਡੀਅਨ ਮੁਜਾਹਿਦੀਨ ਦੇ ਇਕ ਕਥਿਤ ਮੈਂਬਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।
ਅਦਾਲਤ ਨੇ ਮਨਸੂਰ ਅਸਗਰ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ, ਜਿਸ ਵਿਚ ਉਸਨੇ ਜ਼ਮਾਨਤ ਨਾ ਦੇਣ ਦੇ ਟ੍ਰਾਇਲ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਟ੍ਰਾਇਲ ਕੋਰਟ ਨੇ ਪਿਛਲੇ ਸਾਲ 19 ਜੁਲਾਈ ਨੂੰ ਮਨਸੂਰ ਅਸਗਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਇਹ ਵੀ ਪੜ੍ਹੋ- 9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ, PoK 'ਚ ਭੱਖ਼ਿਆ ਮਾਹੌਲ
ਅਦਾਲਤ ਨੇ ਮਨਸੂਰ ਅਸਗਰ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਮਨਸੂਰ ਅਸਗਰ ਇੰਡੀਅਨ ਮੁਜਾਹਿਦੀਨ ਦੇ ਮੀਡੀਆ ਸੈੱਲ ਦਾ ਮੁਖੀ ਹੈ। ਦਿੱਲੀ ਬੰਬ ਧਮਾਕਿਆਂ ਵਿਚ 26 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 100 ਤੋਂ ਵੱਧ ਹੋਰ ਜ਼ਖਮੀ ਹੋਏ ਸਨ।
ਇਹ ਵੀ ਪੜ੍ਹੋ- ਰਿਸ਼ਵਤ ਲੈ-ਲੈ ਜੋੜ ਲਿਆ 2700 ਕਰੋੜ ! ਹੁਣ ਅਦਾਲਤ ਨੇ ਨਾਨਜਿੰਗ ਦੇ ਅਫ਼ਸਰ ਨੂੰ ਸੁਣਾਈ 'ਸਜ਼ਾ-ਏ-ਮੌਤ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ ਨੇ ਪ੍ਰੰਬਨਨ ਮੰਦਰ 'ਚ ਕੀਤੇ ਦਰਸ਼ਨ
NEXT STORY